Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

"ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਹੋਟ ਸਪੋਟ ਇਲਾਕਿਆਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

July 24, 2026 08:40 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਭਰ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇ ਵੀ ਕਾਰਵਾਈ ਗਈ ਅਤੇ ਮੌਕੇ ਤੇ ਮਿਲਿਆ ਲਾਰਵਾ ਨਸ਼ਟ ਕੀਤਾ ਗਿਆ।ਇਸ ਮੌਕੇ ਤੇ ਪੁਲੀਸ ਲਾਇਨ ਦੇ ਇਲਾਕਿਆਂ ਵਿੱਚ ਜਾ ਕੇ, ਸਿਵਲ ਸਰਜਨ ਡਾ ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਮੌਕੇ ਤੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਐਸ ਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਬਿਕਰਮਜੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰਸ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼