Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਲੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਜੱਦੀ ਪਿੰਡ ਜਰਖੜ ਵਿੱਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ

July 24, 2026 08:43 PM
Rozana Sehaj times

ਲੁਧਿਆਣਾ : ਪਿੰਡ ਜਰਖੜ ਦੇ ਵਸਨੀਕ ਗੁਰਦੀਪ ਸਿੰਘ (36), ਪੁੱਤਰ ਸਿਕੰਦਰ ਸਿੰਘ, ਜੋ ਕਰੀਬ ਛੇ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਮਲੇਸ਼ੀਆ ਗਿਆ ਸੀ, ਦੀ 18 ਜੁਲਾਈ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪਿਛਲੇ ਇੱਕ ਹਫ਼ਤੇ ਤੋਂ ਪਿੰਡ ਜਰਖੜ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਸੀ। ਬੀਤੀ ਰਾਤ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਜਰਖੜ ਪਹੁੰਚੀ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ। ਅੱਜ ਉਸ ਦਾ ਅੰਤਿਮ ਸੰਸਕਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਬਹੁਤ ਹੀ ਮਿਲਣਸਾਰ, ਨੇਕਦਿਲ ਅਤੇ ਸਾਦਾ ਸੁਭਾਅ ਵਾਲਾ ਇਨਸਾਨ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਹੀ ਨਹੀਂ, ਸਗੋਂ ਸਮੂਹ ਪਿੰਡ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁੱਖ ਦੀ ਇਸ ਘੜੀ ਵਿੱਚ ਪਿੰਡ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ,ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ, ਬਲਜੀਤ ਸਿੰਘ ਸਰਾਂ, ਪੱਤਰਕਾਰ ਵਿੱਕੀ ਜਰਖੜ, , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਡੀ ਜੱਸੜ, ਬਲਾਕ ਸੰਮਤੀ ਮੈਂਬਰ ਸਾਬੀ ਜਰਖੜ, ਸਰਪੰਚ ਸੰਦੀਪ ਸਿੰਘ ਜਰਖੜ, ਦੁਪਿੰਦਰ ਸਿੰਘ ਡਿੰਪੀ ਅਤੇ ਸਾਰੇ ਪੰਚਾਇਤ ਮੈਂਬਰ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ