Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

July 24, 2026 08:46 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਗਹਿਰੀ ਮੰਡੀ, ਜੌਹਲ, ਬੰਡਾਲਾ, ਮੱਲੀਆਂ ਅਤੇ ਖੱਬੇ ਰਾਜਪੂਤਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਦੇਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਮਾਪਿਆਂ 'ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਭਦਾਇਕ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ, ਆਧੁਨਿਕ ਅਤੇ ਬਰਾਬਰੀ ਦੇ ਮੌਕਿਆਂ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼