Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਨਾਲ ਜੋੜਨ ਲਈ PM-DAKSH-DEPwD ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

July 24, 2026 09:00 PM
Rozana Sehaj times

ਅੰਮ੍ਰਿਤਸਰ :  ਸ੍ਰੀ ਅਸੀਸ ਇੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਭਾਰਤ ਸਰਕਾਰ ਦੇ PM-DAKSH-DEPwD ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਪੋਰਟਲ ਰਾਹੀਂ ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਬਿਹਤਰੀਨ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ (Department of Empowerment of Persons with Disabilities - DEPwD) ਵੱਲੋਂ ਚਲਾਏ ਜਾ ਰਹੇ ਇਸ ਪੋਰਟਲ ਰਾਹੀਂ ਦਿਵਿਆਂਗਜਨਾਂ ਨੂੰ 250 ਤੋਂ ਵੱਧ ਹੁਨਰ-ਅਧਾਰਿਤ ਕੋਰਸਾਂ ਨਾਲ ਜੋੜਿਆ ਗਿਆ ਹੈ। ਇਨ੍ਹਾਂ ਵਿੱਚ ਕੰਪਿਊਟਰ ਅਤੇ IT/ITES, ਰਿਟੇਲ, ਇਲੈਕਟ੍ਰਾਨਿਕਸ, ਦਫ਼ਤਰੀ ਕੰਮ, ਸਿਹਤ ਸੰਭਾਲ, ਹੋਸਪਿਟੈਲਿਟੀ, ਲੌਜਿਸਟਿਕਸ, ਅਪੈਰਲ, ਬਿਊਟੀ ਐਂਡ ਵੈੱਲਨੈੱਸ ਸਮੇਤ ਕਈ ਰੁਜ਼ਗਾਰ-ਮੁਖੀ ਖੇਤਰ ਸ਼ਾਮਲ ਹਨ। ਉਮੀਦਵਾਰ ਆਪਣੀ ਵਿਦਿਅਕ ਯੋਗਤਾ, ਰੁਚੀ ਅਤੇ ਦਿਵਿਆਂਗਤਾ ਦੀ ਕਿਸਮ ਅਨੁਸਾਰ ਸਿਖਲਾਈ ਕੋਰਸਾਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਪੋਰਟਲ 'ਤੇ 'ਦਿਵਿਆਂਗਜਨ ਰੁਜ਼ਗਾਰ ਸੇਤੂ' ਦੀ ਸਹੂਲਤ ਵੀ ਉਪਲਬਧ ਹੈ, ਜਿਸ ਰਾਹੀਂ ਦਿਵਿਆਂਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਹੁਨਰ ਦੇ ਆਧਾਰ 'ਤੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਿਆ ਜਾਂਦਾ ਹੈ। ਉਮੀਦਵਾਰ IT, ਬੈਕ-ਆਫਿਸ, ਕਸਟਮਰ ਸਪੋਰਟ, ਰਿਟੇਲ, ਸੇਲਜ਼, ਹੋਸਪਿਟੈਲਿਟੀ, ਲੌਜਿਸਟਿਕਸ ਅਤੇ ਹੋਰ ਕਈ ਖੇਤਰਾਂ ਵਿੱਚ ਉਪਲਬਧ ਨੌਕਰੀਆਂ ਲਈ ਅਰਜ਼ੀ ਦੇ ਸਕਦੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਪਹਿਲ ਤਹਿਤ ਹੁਣ ਤੱਕ 1.34 ਲੱਖ ਤੋਂ ਵੱਧ ਦਿਵਿਆਂਗਜਨਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਲਗਭਗ 87,200 ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਦਿੱਤੀ ਗਈ ਹੈ, ਜਦਕਿ 25,724 ਲਾਭਪਾਤਰੀਆਂ ਨੂੰ ਰੁਜ਼ਗਾਰ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਦਿਵਿਆਂਗਜਨਾਂ ਨੂੰ ਕੇਵਲ ਸਰਕਾਰੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਰੁਜ਼ਗਾਰ ਨਾਲ ਜੋੜ ਕੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣਾ ਵੀ ਹੈ। ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਦਿਵਿਆਂਗ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਦਿਵਿਆਂਗਜਨ PM-DAKSH-DEPwD ਪੋਰਟਲ 'ਤੇ ਆਪਣੇ UDID ਵੇਰਵਿਆਂ ਅਤੇ ਮੋਬਾਈਲ ਨੰਬਰ ਰਾਹੀਂ ਆਪਣੀ ਪ੍ਰੋਫਾਈਲ ਤਿਆਰ ਕਰ ਸਕਦੇ ਹਨ। ਰਜਿਸਟ੍ਰੇਸ਼ਨ ਉਪਰੰਤ ਉਹ ਆਪਣੀ ਯੋਗਤਾ ਅਨੁਸਾਰ ਉਪਲਬਧ ਸਿਖਲਾਈ ਕੋਰਸਾਂ ਅਤੇ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਕਰ ਸਕਣਗੇ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦਿਵਿਆਂਗਜਨਾਂ ਦੇ ਮਾਪਿਆਂ, ਪਰਿਵਾਰਕ ਮੈਂਬਰਾਂ, ਸਿੱਖਿਆ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ (NGOs) ਅਤੇ ਦਿਵਿਆਂਗਜਨਾਂ ਦੇ ਭਲਾਈ ਲਈ ਕੰਮ ਕਰ ਰਹੀਆਂ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼