Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

July 24, 2026 09:08 PM
Rozana Sehaj times

ਅੰਮ੍ਰਿਤਸਰ : ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼