Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨੀਟ 2026 ਵਿੱਚ ਪਟਿਆਲਾ ਜ਼ਿਲ੍ਹੇ ਨੇ ਇਕ ਵਾਰ ਫ਼ਿਰ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

July 24, 2026 09:29 PM
Arvinder Singh
 
ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ 'ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 101 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 101 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 56 ਵਿਦਿਆਰਥੀ ਨਾਨ ਸਕੂਲ ਆਫ ਐਮੀਨੈਂਸ ਸਕੂਲਾਂ ਨਾਲ ਸਬੰਧਤ ਹਨ, 23 ਵਿਦਿਆਰਥੀ ਸਕੂਲ ਆਫ ਐਮੀਨੈਂਸ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ। ਸਕੂਲ ਆਫ ਐਮੀਨੈਂਸ ਭੂੱਨਰਹੇੜੀ ਸਕੂਲ ਦੀ ਨਿਸ਼ਾ ਕੌਰ  ਨੇ 539 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 101 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ, ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ