Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਿਜਲੀ ਕਾਮਿਆਂ ਨੇ ਸੰਘਰਸ਼ ਨੂੰ ਹੋਰ ਕੀਤਾ ਪ੍ਰਚੰਡ 25 ਅਤੇ 26 ਦੀ ਸਮੂਹਿਕ ਛੁੱਟੀ ਦਾ ਐਲਾਨ ਕਿਹਾ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ

July 24, 2026 09:39 PM
Rozana Sehaj times

ਸੁਨਾਮ : ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈਕੇ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕਰਦਿਆਂ 25 ਅਤੇ 26 ਜੁਲਾਈ ਦੀ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ। ਪ੍ਰਦਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੁੰਭਕਰਨੀ ਨੀਂਦ ਸੁੱਤੀ ਸੂਬੇ ਦੀ ਸਰਕਾਰ ਨੂੰ ਜਗਾਉਣ ਤੱਕ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਲਾਗੂ ਕਰਨਾ 18 ਫ਼ੀਸਦੀ ਡੀ.ਏ. ਦੇ ਬਕਾਏ ਜਾਰੀ ਕਰਨਾ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ ਪੰਜਾਬ ਸਰਕਾਰ ਦੇ ਤਨਖ਼ਾਹ ਸਕੇਲ ਅਤੇ ਹੋਰ ਸਾਰੇ ਵਿੱਤੀ ਲਾਭ ਲਾਗੂ ਕਰਨਾ ਖਾਲੀ ਅਸਾਮੀਆਂ 'ਤੇ ਨਿਯਮਤ ਭਰਤੀ ਕਰਨਾ, ਆਊਟਸੋਰਸਿੰਗ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨਾ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨਾ ਸ਼ਾਮਲ ਹਨ। ਬੁਲਾਰਿਆਂ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 25 ਅਤੇ 26 ਜੁਲਾਈ ਨੂੰ ਸਮੂਹਿਕ ਛੁੱਟੀ ਵਿੱਚ ਦੋ ਦਿਨਾਂ ਦਾ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹਮਦਰਦ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਮੂਹਿਕ ਛੁੱਟੀ ਅਤੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ।
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ