Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮੀਰੀ-ਪੀਰੀ ਦਿਵਸ ਸਿੱਖ ਕੌਮ ਲਈ ਆਤਮਿਕ ਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ: ਗਿਆਨੀ ਰਾਮ ਸਿੰਘ ਖਾਲਸਾ

July 24, 2026 09:47 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਮੀਰੀ-ਪੀਰੀ ਦਿਵਸ ਮੌਕੇ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਦਿਨ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਿੱਖ ਪੰਥ ਨੂੰ ਰੂਹਾਨੀਅਤ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੇ ਸੰਤੁਲਨ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਹਰ ਸਿੱਖ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਮਨੁੱਖ ਨੂੰ ਇੱਕ ਪਾਸੇ ਪ੍ਰਭੂ ਦੀ ਭਗਤੀ, ਨਾਮ ਸਿਮਰਨ ਅਤੇ ਗੁਰਬਾਣੀ ਨਾਲ ਜੋੜਦਾ ਹੈ, ਜਦਕਿ ਦੂਜੇ ਪਾਸੇ ਸਮਾਜ ਵਿੱਚ ਇਨਸਾਫ਼, ਸੱਚ ਅਤੇ ਮਨੁੱਖਤਾ ਦੀ ਰੱਖਿਆ ਲਈ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦਾ ਹੈ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਕਮਜ਼ੋਰ, ਲੋੜਵੰਦ ਅਤੇ ਪੀੜਤ ਲੋਕਾਂ ਦੀ ਰੱਖਿਆ ਨੂੰ ਆਪਣਾ ਫ਼ਰਜ਼ ਸਮਝਿਆ। ਗਿਆਨੀ ਰਾਮ ਸਿੰਘ ਖਾਲਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੇ ਦਿਖਾਏ ਹੋਏ ਰਾਹ 'ਤੇ ਚੱਲਣ ਦੀ ਸਭ ਤੋਂ ਵੱਧ ਲੋੜ ਹੈ। ਟਕਸਾਲ ਮੁਖੀ ਨੇ ਕਿਹਾ ਕਿ ਸਿੱਖ ਕੌਮ ਨੂੰ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਗੁਰਮਤਿ ਦੇ ਸਿਧਾਂਤਾਂ ਅਨੁਸਾਰ ਏਕਤਾ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਮੂਹ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਤਾਕਤ ਬਖ਼ਸ਼ਣ ਅਤੇ ਸਾਰਿਆਂ ਦੇ ਜੀਵਨ ਵਿੱਚ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਦਾਤ ਬਖ਼ਸ਼ਣ। ਉਨ੍ਹਾਂ ਅੰਤ ਵਿੱਚ ਇੱਕ ਵਾਰ ਫਿਰ ਮੀਰੀ-ਪੀਰੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੁੜੇ ਰਹਿਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼