Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ: ਬਾਬਾ ਬਲਬੀਰ ਸਿੰਘ 96 ਕਰੋੜੀ

July 24, 2026 09:50 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ ਤਲਵੰਡੀ ਸਾਬੋ/ਬਠਿੰਡਾ :  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ:10ਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਹੋਣਗੇ। ਇਸ ਸਬੰਧੀ ਦਲ ਦੇ ਮੈਨੇਜਰ ਸ੍ਰ. ਪਰਮਜੀਤ ਸਿੰਘ ਬਾਜਵਾ ਅਤੇ ਬਾਬਾ ਜੱਸਾ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ 28 ਜੁਲਾਈ ਮੰਗਲਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 15 ਸਾਵਣ 30 ਜੁਲਾਈ ਵੀਰਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਸਜੇ ਦਿਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਪੰਥ ਦੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਤੇ ਕਥਾਵਾਚਕ ਭਾਈ ਸੁਖਜੀਤ ਸਿੰਘ ਕਨੱ੍ਹਈਆ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਵਿੱਚ ਬਾਬਾ ਸਾਹਿਬ ਸਿੰਘ ਨੇ ਆਪਣੇ ਸਮੇਂ ਵਿੱਚ ਦਲ ਪੰਥ ਦੇ ਵਿਕਾਸ ਲਈ ਅਹਿਮ ਕਾਰਜ ਕੀਤੇ ਹਨ। ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ,ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਂਣੀਆਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਨੀਲਾਂਬਰੀ ਨਿਸ਼ਾਨ ਸਾਹਿਬਾਨ ਦੀ ਤਾਬਿਆ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਮਹੱਲਾ ਕੱਢਿਆ ਜਾਵੇਗਾ। ਗੁਰੂ ਦੀਆਂ ਲਾਡਲੀਆਂ ਫੌਜਾਂ ਪੁਰਾਤਨ ਰਵਾਇਤ ਮੁਤਾਬਕ ਪੂਰੇ ਜਾਹੋ ਜਲਾਲ ਦੇ ਨਾਲ ਘੋੜ ਦੋੜ, ਨੇਜੇਬਾਜ਼ੀ ਅਤੇ ਦੋ ਤੋਂ ਵੱਧ ਘੋੜਿਆਂ ਦੀ ਸਵਾਰੀ, ਤੀਰ ਅੰਦਾਜ਼ੀ ਅਤੇ ਗਤਕੇ ਦੇ ਜੋਹਰ ਦਿਖਾਉਣਗੇ। ਉਪਰੰਤ ਜਥੇਦਾਰ ਬਲਬੀਰ ਸਿੰਘ ਜੇਤੂਆਂ ਨੂੰ ਇਨਾਮਾਂ ਦੀ ਬਖਸ਼ਿਸ਼ ਕਰਨਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼