Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ

July 24, 2026 09:59 PM
Rozana Sehaj times
ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਨੇੜੇ ਗੜੀ ਪੁੱਲ ਤੇ ਸਰਹਿੰਦ  ਨਹਿਰ ਵਿੱਚ ਇੱਕ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਕਾਰਨ ਦੋ ਨੌਜਵਾਨਾਂ ਦੇ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਨਹਿਰ ਵਿੱਚੋਂ ਗੱਡੀ ਤੇ ਨੌਜਵਾਨਾਂ ਦੀ ਭਾਲ ਲਈ ਵੱਡੇ ਪੱਧਰ 'ਤੇ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਠੇਕੇਦਾਰਾਂ ਦੀਆਂ ਗੱਡੀਆਂ 'ਤੇ ਫੇਟ ਮਾਰਨ ਦਾ ਦੋਸ਼
ਫ਼ਰੀਦਕੋਟ ਦੇ ਪਿੰਡ ਸਿੱਖਾਂ ਵਾਲਾ ਦੇ ਰਹਿਣ ਵਾਲੇ ਰਿੰਪੀ ਸਿੰਘ ਨੇ ਦੱਸਿਆ ਕਿ ਲਾਪਤਾ ਹੋਏ ਨੌਜਵਾਨਾਂ ਦੀ ਪਛਾਣ ਆਕਾਸ਼ਦੀਪ (19) ਅਤੇ ਵਕਾਸ਼ਦੀਪ (20) ਵਜੋਂ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਨੌਜਵਾਨ ਗੱਡੀ ਵਿੱਚ ਸ਼ਰਾਬ ਲੈ ਕੇ ਆ ਰਹੇ ਸਨ, ਜਦੋਂ ਕਿ ਪਿੱਛੋਂ ਆਈਆਂ ਸ਼ਰਾਬ ਦੇ ਠੇਕੇਦਾਰਾਂ ਦੀਆਂ ਗੱਡੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਫੇਟ (ਟੱਕਰ) ਮਾਰ ਦਿੱਤੀ, ਜਿਸ ਕਾਰਨ ਗੱਡੀ ਨਿਯੰਤਰਣ ਖੋਹ ਕੇ ਸਿੱਧੀ ਨਹਿਰ ਵਿੱਚ ਜਾ ਡਿੱਗੀ। ਘਟਨਾ ਤੜਕੇ ਸਾਢੇ ਚਾਰ ਵਜੇ ਦੇ ਨੇੜੇ-ਤੇੜੇ ਦੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੰਦ ਆ ਰਹੇ ਹਨ।
ਗੰਧਲੇ ਪਾਣੀ ਕਾਰਨ ਬਚਾਅ ਕਾਰਜਾਂ 'ਚ ਆ ਰਹੀ ਰੁਕਾਵਟ
ਮੌਕੇ 'ਤੇ ਪਹੁੰਚੇ ਗੋਤਾਖੋਰ ਸੁਭਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਨੀਲੋ ਤੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ 4 ਮੈਂਬਰੀ ਟੀਮ ਨਹਿਰ 'ਚ ਉੱਤਰੀ। ਹਾਲਾਂਕਿ, ਨਹਿਰ ਦਾ ਪਾਣੀ ਬਹੁਤ ਜ਼ਿਆਦਾ ਗੰਧਲਾ ਹੋਣ ਕਰਕੇ 2 ਤੋਂ ਢਾਈ ਫੁੱਟ ਤੋਂ ਡੂੰਘਾ ਕੁਝ ਵੀ ਨਜ਼ਰ ਨਹੀਂ ਆ ਰਹਾ। ਗੋਤਾਖੋਰਾਂ ਵੱਲੋਂ ਹੁਣ ਰੱਸਿਆਂ ਅਤੇ ਵਟਿਆਂ ਦੀ ਮਦਦ ਨਾਲ ਨਹਿਰ ਦੇ ਹੇਠਲੇ ਹਿੱਸੇ ਵਿੱਚ ਗੱਡੀ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੱਡੀ ਬਾਹਰ ਕੱਢਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ