ਬਲਾਚੌਰ : ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ਦਫ਼ਤਰ ਬਲਾਚੌਰ ਵਿਖੇ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕੇਂਦਰੀ ਮੰਤਰੀ ਨੂੰ ਬਲਾਚੌਰ ਖੇਤਰ ਦੇ ਵਿਕਾਸ ਨਾਲ ਸਬੰਧਿਤ ਕਈ ਅਹਿਮ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵੱਲੋਂ ਖੇਡੋ ਇੰਡੀਆ ਯੋਜਨਾ ਅਧੀਨ ਬਲਾਚੌਰ ਵਿਖੇ ਇੱਕ ਆਧੁਨਿਕ ਵਾਲੀਬਾਲ ਅਕੈਡਮੀ ਸਥਾਪਤ ਕਰਨ ਲਈ ਮੰਗ ਪੱਤਰ ਵੀ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਬਲਾਚੌਰ ਅਤੇ ਦੋਆਬਾ ਖੇਤਰ ਵਾਲੀਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਅਤੇ ਇੱਥੇ ਅਕੈਡਮੀ ਬਣਨ ਨਾਲ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵਧਣ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ।
ਇਸ ਦੌਰਾਨ ਰਾਹੋਂ ਦੇ ਸਮਾਜ ਸੇਵਕਾਂ ਵੱਲੋਂ ਵੀ ਸਰਦਾਰ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਰਾਹੋਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਅਤੇ ਇਸ ਨੂੰ ਸਮਰਾਲਾ ਨਾਲ ਰੇਲ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਗਈ। ਰਵਨੀਤ ਸਿੰਘ ਬਿੱਟੂ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਦੇ ਧਿਆਨ ਵਿੱਚ ਲਿਆ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱ