Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੂਬਾ ਸਰਕਾਰ, ਮੁਫਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਡਾ. ਅਰੋੜਾ

July 25, 2026 05:38 PM
Amjad Hussain Khan

 ਮੋਗਾ : ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਡਾਕਟਰੀ ਜਾਂਚ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਸਿਹਤ ਸਲਾਹ ਵਰਗੀਆਂ ਸਹੂਲਤਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਦੇ ਬੇਅੰਤ ਨਗਰ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 106 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਮੋਗਾ ਵਿਖੇ ਪਹਿਲਾਂ ਤੋਂ 35 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਹਨਾਂ ਜਰੀਏ ਹੁਣ ਤੱਕ 64 ਹਜਾਰ ਤੋਂ ਵਧੇਰੇ ਲੋਕਾਂ ਨੇ ਲਾਹਾ ਲਿਆ ਹੈ ਅਤੇ ਇਹਨਾਂ ਜਰੀਏ ਲਗਭਗ 65000 ਟੈਸਟ ਮੁਫਤ ਕੀਤੇ ਜਾ ਚੁੱਕੇ ਹਨ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਆਮ ਆਦਮੀ ਕਲੀਨਿਕ ਵਿੱਚ ਜਾ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਸਿਹਤ ਸਮੱਸਿਆ ਦੀ ਸਥਿਤੀ ਵਿੱਚ ਸਮੇਂ ਸਿਰ ਡਾਕਟਰੀ ਸਲਾਹ ਜ਼ਰੂਰ ਲੈਣ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਲੋਕ-ਕੇਂਦਰਿਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਨਾਗਰਿਕ ਨੂੰ ਗੁਣਵੱਤਾ ਭਰੀ ਸਿਹਤ ਸੇਵਾ ਆਸਾਨੀ ਨਾਲ ਉਪਲਬਧ ਹੋ ਸਕੇ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ