Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਧਾਇਕ ਭਰਾਜ ਨੇ ਬਨਾਸਰ ਬਾਗ ਵਿਖੇ ਬਣਨ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦਾ ਨੀਂਹ ਪੱਥਰ ਰੱਖਿਆ

July 25, 2026 05:42 PM
Rozana Sehaj times
 
ਸੰਗਰੂਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਬਨਾਸਰ ਬਾਗ ਵਿਖੇ 138.75 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਵੀ ਜਨਤਕ ਥਾਵਾਂ 'ਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਅਤੇ ਮਨੋਰੰਜਨ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸੇ ਉਦੇਸ਼ ਨਾਲ ਸੰਗਰੂਰ ਵਿਖੇ ਇਹ ਵਿਸ਼ੇਸ਼ ਦਿਵਿਆਂਗ-ਅਨੁਕੂਲ ਪਾਰਕ ਵਿਕਸਤ ਕੀਤਾ ਜਾ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਦਿਵਿਆਂਗਜਨਾਂ ਲਈ ਵਿਸ਼ੇਸ਼ ਰੈਂਪ, ਵੀਲ੍ਹਚੇਅਰ ਅਨੁਕੂਲ ਟਰੈਕ, ਟੈਕਟਾਈਲ ਪਾਥਵੇਅ, ਦਿਵਿਆਂਗ-ਅਨੁਕੂਲ ਝੂਲੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਜਿਨ੍ਹਾਂ ਨਾਲ ਸ਼ਹਿਰ ਦੀ ਨੁਹਾਰ ਵਿੱਚ ਹੋਰ ਸੁਧਾਰ ਆ ਰਿਹਾ ਹੈ।ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਪਾਰਕ ਦਾ ਨਿਰਮਾਣ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।
 
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ