Saturday, October 11, 2025

National

ਮੋਦੀ ਦੇ ਹੁਕਮ 'ਤੇ ਦੇਸ਼ ਵਿਚ ਕਈ ਰਾਜਪਾਲਾਂ ਦੇ ਤਬਾਦਲੇ

July 06, 2021 01:56 PM
SehajTimes

ਨਵੀਂ ਦਿੱਲੀ : ਦੇਸ਼ ਵਿਚ ਕਾਰਗੁਜ਼ਾਰੀ ਨੂੰ ਠੀਕ ਕਰਨ ਦੇ ਮਕਸਦ ਨਾਲ ਅੱਜ ਕੇਂਦਰ ਦੀ ਮੋਦੀ ਸਰਕਾਰ ਨੇ ਕਈ ਰਾਜਪਾਲਾਂ ਦੀ ਜਿ਼ੰਮੇਵਾਰੀ ਬਦਲ ਦਿਤੀ ਹੈ ਅਤੇ ਕਈ ਨਵੇਂ ਰਾਜਪਾਲ ਲਾਏ ਜਾ ਰਹੇ ਹਨ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਦਸਿਆ ਗਿਆ ਹੈ ਕਿ ਦੇਸ਼ ਦੇ ਕੁੱਝ ਰਾਜਪਾਲਾਂ ਦਾ ਤਬਾਦਲਾ ਕਰ ਕੇ ਦੂਜੇ ਰਾਜਾਂ ਵਿੱਚ ਭੇਜਿਆ ਗਿਆ ਹੈ ਜਦਕਿ ਕੁੱਝ ਨਵੇਂ ਰਾਜਪਾਲ ਨਿਯੁਕਤ ਕੀਤੇ ਗਏ ਹਨ। ਮਿਜ਼ੋਰਮ ਦੇ ਰਾਜਪਾਲ ਪੀ ਐਸ ਸ਼੍ਰੀਧਰਨ ਪਿਲਾਈ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਥਾਪਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ ਰਾਜਪਾਲ ਸੱਤਦੇਵ ਨਾਰਾਇਣ ਆਰੀਆ ਨੂੰ ਤ੍ਰਿਪੁਰਾ ਦੇ ਰਾਜਪਾਲ ਵੱਜੋਂ ਤਬਦੀਲ ਕੀਤਾ ਗਿਆ ਹੈ, ਜਦਕਿ ਤ੍ਰਿਪੁਰਾ ਦੇ ਰਾਜਪਾਲ ਰਮੇਸ਼ ਬੈਸ ਨੂੰ ਤਬਦੀਲ ਕਰ ਕੇ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬੰਡਾਰੂ ਦੱਤਾਤ੍ਰੇਯ ਨੂੰ ਹਿਮਾਚਲ ਪ੍ਰਦੇਸ਼ ਤੋਂ ਤਬਦੀਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਰਿਆਣਾ ਦਾ ਰਾਜਪਾਲ ਬਣਾਇਆ ਗਿਆ ਜਦਕਿ ਡਾਕਟਰ ਹਰੀਬਾਬੂ ਕੰਭਾਪਤੀ ਨੂੰ ਮਿਜੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਮੰਗੂਭਾਈ ਛਗਨਭਾਈ ਪਟੇਲ ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਰਾਜੇਂਦਰ ਵਿਸ਼ਵਨਾਥ ਆਰਲੇਕਰ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਹੋਣਗੇ। ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਅਜੈ ਕੁਮਾਰ ਦੀ ਰੀਲੀਜ਼ ਦੇ ਅਨੁਸਾਰ, ਇਨ੍ਹਾਂ ਨਿਯੁਕਤੀਆਂ ਨੂੰ ਦਫਤਰ ਵਿੱਚ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਮੰਨਿਆ ਜਾਵੇਗਾ। ਮਹੱਤਵਪੂਰਣ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿੱਚ ਵਿਸਥਾਰ ਦੀਆਂ ਚਰਚਾਵਾਂ ਇਸ ਸਮੇਂ ਜ਼ੋਰਾਂ-ਸ਼ੋਰਾਂ ‘ਤੇ ਹਨ। ਅਜਿਹੀਆਂ ਚਰਚਾਵਾਂ ਹਨ ਕਿ ਇਸ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਤੋਂ ਵੱਧ ਮੰਤਰਾਲੇ ਦਾ ਪ੍ਰਬੰਧਨ ਕਰਨ ਵਾਲੇ ਮੰਤਰੀਆਂ ਦੇ ਕੰਮ ਦਾ ਭਾਰ ਘਟੇਗਾ। ਮੰਤਰੀ ਮੰਡਲ ‘ਚ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਜਾਵੇਗੀ, ਜਦਕਿ ਕੁੱਝ ਮੰਤਰੀ ਜੋ ਵਧੀਆ ਪ੍ਰਦਰਸ਼ਨ ਨਹੀਂ ਕਰ ਰਹੇ ਹਨ, ਨੂੰ ਹਟਾਇਆ ਜਾ ਸਕਦਾ ਹੈ।

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ