Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼

July 25, 2026 05:49 PM
Rozana Sehaj times

ਖਰੜ  :
ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਚੱਲ ਰਿਹਾ ’ਬੋਲੇਗਾ ਖਰੜ, ਬਦਲੇਗਾ ਖਰੜ’ ਪੈਦਲ ਮਾਰਚ ਸ਼ਹਿਰ ਦੇ ਵਾਰਡ ਨੰ. 17 ਨੂੰ ਕਵਰ ਕੀਤਾ ਗਿਆ। ਮਾਰਚ ਸ਼ਿਵਾਲਿਕ ਸਿਟੀ ਸਥਿਤ ਸ਼ੈਮਰੌਕ ਸਕੂਲ ਤੋਂ ਸ਼ੁਰੂ ਹੋਇਆ। ਇਸ ਵਾਰਡ ਵਿਚ ਵਿਕਾਸ ਕਾਰਜ ਨਾ-ਮਾਤਰ ਹੋਏ ਹਨ, ਫਿਰ ਵੀ ਜੋ ਕੁਝ ਕੰਮ ਹੋਇਆ ਹੈ, ਉਸ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਸਾਫ਼ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਭ੍ਰਿਸ਼ਟਾਚਾਰ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਥਿਤ ਤੌਰ ਤੇ ਦੋਸ਼ ਲਾਇਆ ਕਿ ਨਵੀਆਂ ਬਣੀਆਂ ਸੜਕਾਂ ਵਿੱਚ ਵੀ ਨਵੀਂ ਸਮੱਗਰੀ ਦੀ ਬਜਾਏ ਪੁਰਾਣੀਆਂ ਤੇ ਵਰਤੀਆਂ ਹੋਈਆਂ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਵਿੱਚ ਸੀਵਰੇਜ ਲਾਈਨਾਂ ਸਹੀ ਢੰਗ ਨਾਲ ਨਹੀਂ ਵਿਛਾਈਆਂ ਗਈਆਂ, ਅਤੇ ਕਈ ਥਾਵਾਂ ’ਤੇ ਸੜਕਾਂ ਨੂੰ ਘਰਾਂ ਦੇ ਪੱਧਰ ਤੋਂ ਉੱਚਾ ਚੁੱਕ ਦਿੱਤਾ ਗਿਆ ਹੈ, ਜਿਸ ਕਾਰਨ ਘਰ ਸੜਕ ਨਾਲੋਂ ਨੀਵੇਂ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਮੀਂਹ ਦੌਰਾਨ ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜਨ ਲੱਗ ਪਿਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਸਲੇ ’ਤੇ ਬਿਨਾਂ ਦੇਰੀ ਕਾਰਵਾਈ ਕੀਤੀ ਜਾਵੇ, ਨਾਲ ਹੀ ਚੇਤਾਵਨੀ ਦਿੱਤੀ ਕਿ ਲਗਾਤਾਰ ਅਣਗਹਿਲੀ ਕਾਰਨ ਹਾਕਮ ਧਿਰ ਖਿਲਾਫ ਲੋਕ ਰੋਸ ਹੋਰ ਡੂੰਘਾ ਹੋਵੇਗਾ। ਨਾਲ ਪਿਊਸ਼ ਵਿਜ, ਮਾਨ ਸਿੰਘ ਸੈਣੀ, ਪਰਮਿੰਦਰ ਸਿੰਘ, ਪਰਮਪ੍ਰੀਤ ਸਿੰਘ ਖਾਨਪੁਰ, ਅਮਨਿੰਦਰ ਸਿੰਘ ਬੱਗਾ, ਪਟਵਾਰੀ ਬਲਵਿੰਦਰ ਸਿੰਘ, ਪ੍ਰੇਮ ਸਿੰਘ ਸੰਤੇਮਾਜਰਾ, ਮੇਵਾ ਸਿੰਘ ਸੰਤੇਮਾਜਰਾ, ਪ੍ਰਧਾਨ ਭੁਪਿੰਦਰ ਸਿੰਘ ਸ਼ਿਵਾਲਿਕ, ਬਲਕਾਰ ਸਿੰਘ ਬੱਬੂ ਸਮੇਤ ਹੋਰ ਸਮਰੱਥਕ ਹਾਜ਼ਰ ਸਨ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ