Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

July 25, 2026 07:37 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ  ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ  ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮਹੀਨੇ ਲੰਬਾ ਖੁਫੀਆ ਅੰਤਰਰਾਸ਼ਟਰੀ ਖੋਜਬੀਨ ਮਿਸ਼ਨ ਸੀ, ਜਿਸ ਤਹਿਤ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਨਿਰੰਤਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਜੁਟਾਉਣਾ ਅਤੇ ਰਾਸ਼ਟਰੀ ਅਤੇ ਕੌਮਾਂਤਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਕੰਮ ਕਰਨਾ ਸ਼ਾਮਲ ਹੈ, ਦੀ ਸਫਲਤਾ ਨੂੰ ਦਰਸਾਉਂਦੀ ਹੈ। ਡੀਜੀਪੀ ਨੇ ਦੱਸਿਆ ਕਿ ਦੋਸ਼ੀ ਜੋਬਨ ਬਿੱਲਾ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਅਪਰਾਧਾਂ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਜਾਣਕਾਰੀ ਅਨੁਸਾਰ, ਦੋਸ਼ੀ ਜੋਬਨ ਬਿੱਲਾ 9 ਜਨਵਰੀ, 2025 ਨੂੰ ਗੋਰਖਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਜਾਅਲੀ ਵੇਰਵਿਆਂ ਰਾਹੀਂ ਤਿਆਰ ਕੀਤੇ ਪਾਸਪੋਰਟ ਨੂੰ ਵਰਤ ਕੇ ਵਿਦੇਸ਼ ਭੱਜ ਗਿਆ ਸੀ। ਪਾਸਪੋਰਟ 8 ਮਾਰਚ, 2024 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਜਾਰੀ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਜੋਬਨ ਬਿੱਲਾ ਗ੍ਰਿਫ਼ਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਆਪਣੇ ਗ਼ੈਰ-ਕਾਨੂੰਨੀ  ਕੰਮ ਚਲਾ ਰਿਹਾ ਸੀ । ਜੋਬਨ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਸੀ, ਜਿੱਥੋਂ ਉਹ ਜਾਰਜੀਆ ਚਲਾ ਗਿਆ ਅਤੇ ਫਿਰ ਅੱਗੇ ਜਾਰਜੀਆ ਤੋਂ ਇੰਡੋਨੇਸ਼ੀਆ ਪਹੁੰਚ ਗਿਆ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਦੋਸ਼ੀ ਜੋਬਨ ਬਿੱਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ਅਤੇ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਸਬੰਧੀ ਪੁਖ਼ਤਾ ਜਾਣਕਾਰੀ ਸਮੇਂ-ਸਮੇਂ ’ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਨਿਰੰਤਰ ਅਤੇ ਮੁਸਤੈਦ ਯਤਨਾਂ ਸਦਕਾ ਹੀ ਇੰਡੋਨੇਸ਼ੀਆ ਵਿੱਚ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ ‘ਆਪ੍ਰੇਸ਼ਨ ਨੋਮੈਡ ਹੰਟ’  ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਪੁਲਿਸ ਸੁਪਰਡੈਂਟ (ਐਸ.ਪੀ.) ਏ.ਜੀ.ਟੀ.ਐਫ./ਓ.ਐਫ.ਟੀ.ਈ.ਸੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਚਲਾਇਆ ਗਿਆ । ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਜੋਬਨ ਬਿੱਲਾ, ਪੰਜਾਬ ਵਿੱਚ ਦਰਜ ਚਾਰ ਕਤਲ ਮਾਮਲਿਆਂ ਵਿੱਚ ਲੋੜੀਂਦਾ ਹੈ, ਜਿਸ ਵਿੱਚ ਮਈ 2023 ਵਿੱਚ ਪਿੰਡ ਸਠਿਆਲਾ ਅੰਮ੍ਰਿਤਸਰ ਵਿੱਚ ਜਰਨੈਲ ਸਿੰਘ ਦਾ ਕਤਲ, ਜਨਵਰੀ 2024 ਵਿੱਚ ਦੀਪੂ ਅਜਨਾਲਾ ਦਾ ਕਤਲ, ਮਾਰਚ 2025 ਵਿੱਚ 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ ਅਤੇ ਮਾਰਚ 2025 ਵਿੱਚ ਹੀ ਵਿੱਕੀ ਚੁੱਘ ਦੀ ਹੱਤਿਆ ਸ਼ਾਮਲ ਹੈ। ਦੱਸਣਯੋਗ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓ.ਐਫ.ਟੀ.ਈ.ਸੀ. ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ