Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਭਾਵਪੂਰਣ ਸ਼ਰਧਾਂਜਲੀ ਦਿੱਲੀ

July 25, 2026 07:48 PM
ਸਾਨੀਆ ਸਿੰਘ
 
ਦੇਵੀਗੜ੍ : ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਕਾਰਗਿਲ ਵਿਜੇ ਦਿਵਸ ਦੇਸ਼ਭਗਤੀ, ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦਾਂ ਦੀ ਯਾਦ ਵਿੱਚ ਦੇਸ਼ਭਗਤੀ ਭਰੇ ਗੀਤ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਅਮਰ ਸ਼ਹੀਦਾਂ ਲਈ ਕਵਿਤਾਵਾਂ ਅਤੇ ਪ੍ਰਭਾਵਸ਼ਾਲੀ ਭਾਸ਼ਣ ਅਤੇ ਨਾਟਕ ਰਾਹੀਂ ਕਾਰਗਿਲ ਦੇ ਵੀਰ ਸੈਨਿਕਾਂ ਦੇ ਸਾਹਸ, ਤਿਆਗ ਅਤੇ ਦੇਸ਼ ਪ੍ਰਤੀ ਅਟੁੱਟ ਸਮਰਪਣ ਨੂੰ ਨਮਨ ਕੀਤਾ। ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਦੀ ਰੱਖਿਆ ਕਰਨ ਵਾਲੇ ਹਰ ਜਵਾਨ ਦਾ ਸਤਿਕਾਰ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਸਕੂਲ ਦੇ ਡਾਇਰੈਕਟਰ ਸ਼੍ਰੀ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ਼੍ਰੀਮਤੀ ਸਲੋਨੀ ਗੁਲਾਟੀ ਅਤੇ ਡਾਇਰੈਕਟਰ ਸ਼੍ਰੀ ਸੁਸ਼ੀਲ ਮਿਸ਼ਰਾ ਨੇ ਕਾਰਗਿਲ ਦੇ ਸਮੂਹ ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਆਹੁਤੀ ਦੇਣ ਵਾਲੇ ਵੀਰ ਸੈਨਿਕਾਂ ਦਾ ਬਲਿਦਾਨ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦਾ ਪ੍ਰੇਰਣਾ ਬਣੀਆਂ ਰਹਿਣਗੀਆਂ।" ਅੰਤ ਵਿੱਚ ਸਮੂਹ ਸਕੂਲ ਪਰਿਵਾਰ ਨੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਭਾਵਪੂਰਣ ਸ਼ਰਧਾਂਜਲੀ ਅਰਪਿਤ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ ਦੀ ਰੱਖਿਆ ਲਈ ਸਦਾ ਸਮਰਪਿਤ ਰਹਿਣ ਦਾ ਸੰਕਲਪ ਲਿਆ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ