Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਕੋਹਲੀ

July 25, 2026 08:25 PM
Arvinder Singh
ਪਟਿਆਲਾ :  ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ