ਖਨੌਰੀ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਲਿਖਦਿਆਂ ਸੀ.ਬੀ.ਐੱਸ.ਈ. ਨਾਰਥ ਜ਼ੋਨ ਕਲੱਸਟਰ–XVII ਅੰਡਰ-19 ਮੁੰਡਿਆਂ ਦੀ ਖੋ-ਖੋ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ। ਇਸ ਸ਼ਾਨਦਾਰ ਜਿੱਤ ਨਾਲ ਸਕੂਲ ਨੇ ਨਾ ਸਿਰਫ਼ ਆਪਣੇ ਸੰਸਥਾਨ ਦਾ ਸਗੋਂ ਸਮੁੱਚੇ ਇਲਾਕੇ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਟੀਮ ਦੀ ਇਸ ਇਤਿਹਾਸਕ ਸਫਲਤਾ ਨੇ ਸਕੂਲ ਨੂੰ ਰਾਸ਼ਟਰੀ ਪੱਧਰ 'ਤੇ ਇੱਕ ਵਾਰ ਫਿਰ ਖਾਸ ਪਛਾਣ ਦਿਵਾਈ ਹੈ। ਇਹ ਵੱਕਾਰੀ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਸਮਾਣਾ ਵਿਖੇ ਕਰਵਾਏ ਗਏ, ਜਿੱਥੇ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਪ੍ਰਮੁੱਖ ਸੀ.ਬੀ.ਐੱਸ.ਈ. ਸਕੂਲਾਂ ਦੀਆਂ ਮਜ਼ਬੂਤ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਗੰਗਾ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਸ਼ਾਨਦਾਰ ਖੇਡ, ਤੇਜ਼ ਰਫ਼ਤਾਰ, ਅਨੁਸ਼ਾਸਨ ਅਤੇ ਬੇਮਿਸਾਲ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਹਰ ਪੜਾਅ 'ਤੇ ਵਿਰੋਧੀ ਟੀਮਾਂ ਨੂੰ ਪ੍ਰਭਾਵਿਤ ਕੀਤਾ। ਗੰਗਾ ਇੰਟਰਨੈਸ਼ਨਲ ਸਕੂਲ ਦੀ ਇਹ ਇਤਿਹਾਸਕ ਪ੍ਰਾਪਤੀ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਸੰਸਥਾ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ। ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਇਸ ਦੇ ਵਿਦਿਆਰਥੀ ਸੂਬਾ, ਜ਼ੋਨ ਅਤੇ ਰਾਸ਼ਟਰੀ ਪੱਧਰ 'ਤੇ ਲਗਾਤਾਰ ਨਵੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਇਹ ਜਿੱਤ ਨਾ ਸਿਰਫ਼ ਗੰਗਾ ਇੰਟਰਨੈਸ਼ਨਲ ਸਕੂਲ ਲਈ, ਸਗੋਂ ਪੂਰੇ ਪੰਜਾਬ ਲਈ ਮਾਣ ਅਤੇ ਪ੍ਰੇਰਣਾ ਦਾ ਵਿਸ਼ਾ ਬਣੀ ਹੈ।