ਤਰਨ ਤਾਰਨ ਸਾਹਿਬ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਲਈ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਮਾਝੇ ਦੀ ਧਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖਿੱਤੇ ਵਿਚ ਅਨੇਕਾਂ ਸੂਰਬੀਰ ਯੋਧੇ ਪੈਦਾ ਹੋਏ, ਜਿਨ੍ਹਾਂ ਨੇ ਸਿੱਖ ਸਿਧਾਂਤਾਂ ਲਈ ਸ਼ਹਾਦਤਾਂ ਪ੍ਰਾਪਤ ਕੀਤੀਆਂ। ਜਥੇਦਾਰ ਸਾਹਿਬ ਨੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਣ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਸਮੁੱਚੇ ਪੰਥ ਦੀ ਸਾਂਝੀ ਜ਼ੁੰਮੇਵਾਰੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ, ਨਿਹੰਗ ਸਿੰਘ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ ਬਠਿੰਡਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਯੂਥ ਅਕਾਲੀ ਆਗੂ ਸ. ਗੌਰਵਦੀਪ ਸਿੰਘ ਵਲਟੋਹਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਚਰਨਜੀਤ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਪ੍ਰੇਮ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਗੁਰਬਚਨ ਸਿੰਘ, ਬਾਬਾ ਮੌਜ ਦਾਸ, ਇੰਚਾਰਜ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਨਰਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸ. ਜਸਬੀਰ ਸਿੰਘ, ਸ. ਧਰਮਿੰਦਰ ਸਿੰਘ, ਸ. ਹਰਜਿੰਦਰ ਸਿੰਘ ਪੱਟੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।
