ਭਵਾਨੀਗੜ੍ਹ : ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਸਮੇਤ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੌਰਾਨ ਔਰਤਾਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਵਾਨੀਗੜ੍ਹ ਸ਼ਹਿਰ ਵਿਖੇ ਕੁਝ ਸਮਾਂ ਰੁਕਦਿਆਂ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਡੀ.ਐਸ.ਪੀ.ਦੀ ਜਗ੍ਹਾ ’ਤੇ ਭਗਵੰਤ ਮਾਨ ਨੂੰ ਸਸਪੈਂਡ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇੱਕਜੁੱਟ ਹੈ। ਕਾਂਗਰਸ ਪਾਰਟੀ ਸੂਬੇ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰੇਗੀ। ਇਸ ਮੌਕੇ ਵਰਿੰਦਰ ਕੁਮਾਰ ਪੰਨਵਾਂ ਸਾਬਕਾ ਚੇਅਰਮੈਨ, ਕਾਕਾ ਰਾਮ ਗਰਗ ਬੰਮਣਾ, ਪੇਰਮ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਆਲੋਅਰਖ, ਗੁਰਦੀਪ ਸਿੰਘ ਦਿੱਤੂਪੁਰ, ਅਵਤਾਰ ਸਿੰਘ ਬਲਿਆਲ, ਰਾਧੇ ਸ਼ਿਆਮ ਨਦਾਮਪੁਰ, ਭੋਲਾ ਸਿੰਘ ਪ੍ਰਧਾਨ ਰੇਹੜੀ ਯੂਨੀਅਨ, ਹਾਕਮ ਸਿੰਘ ਤੇ ਹੋਰ ਕਾਂਗਰਸੀ ਆਗੂਆਂ ਨੇ ਬਾਜਵਾ ਦਾ ਭਰਵਾਂ ਸਵਾਗਤ ਕੀਤਾ।
