Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਐਮ.ਐਲ.ਏ. ਜੀਵਨਜੋਤ ਕੌਰ ਨੇ ਵਾਰਡ ਨੰਬਰ 25 ਅਤੇ 35 ਦੇ ਵਸਨੀਕਾਂ ਨੂੰ ਦਿੱਤੀ ਵੱਡੀ ਸੌਗਾਤ

July 25, 2026 08:49 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਅਤੇ ਵਾਰਡ ਨੰਬਰ 25 (ਕਾਂਗੜਾ ਕਾਲੋਨੀ) ਵਿੱਚ ਦੋ ਨਵੇਂ 'ਆਮ ਆਦਮੀ ਕਲੀਨਿਕ' ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਦੋ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 6 ਤੋਂ ਵਧ ਕੇ 8 ਹੋ ਗਈ ਹੈ।
 
ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਮੁਫ਼ਤ, ਮਿਆਰੀ ਅਤੇ ਆਸਾਨੀ ਨਾਲ ਉਪਲਬਧ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਨਾਲ ਵਾਰਡ ਨੰਬਰ 35 ਦੇ ਵਸਨੀਕਾਂ ਨੂੰ ਹੁਣ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ, ਜਦਕਿ ਕਾਂਗੜਾ ਕਾਲੋਨੀ ਵਿੱਚ ਸ਼ੁਰੂ ਕੀਤੇ ਗਏ ਕਲੀਨਿਕ ਨਾਲ ਵਾਰਡ ਨੰਬਰ 25 ਦੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਬਿਹਤਰ ਡਾਕਟਰੀ ਸਹੂਲਤਾਂ ਉਪਲਬਧ ਹੋਣਗੀਆਂ।
 
ਵਿਧਾਇਕਾ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਮੁਫ਼ਤ ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਉੱਤੇ ਇਲਾਜ ਦਾ ਆਰਥਿਕ ਬੋਝ ਘਟਾਉਣਾ ਅਤੇ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ।
 
ਜੀਵਨਜੋਤ ਕੌਰ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਮ ਆਦਮੀ ਕਲੀਨਿਕ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਮੁਫ਼ਤ ਮਿਲ ਸਕੇ।
 
ਉਨ੍ਹਾਂ ਕਿਹਾ, "ਤੁਹਾਡੀ ਸਿਹਤ ਅਤੇ ਸੁਖ-ਸਾਂਦ ਹੀ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲੇਗਾ ਅਤੇ ਉਨ੍ਹਾਂ ਦੇ ਇਲਾਜ 'ਤੇ ਆਉਣ ਵਾਲਾ ਖਰਚਾ ਵੀ ਘਟੇਗਾ।"
 
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਇਲਾਕੇ ਦੇ ਪਤਵੰਤੇ ਸੱਜਣ, ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
 


 
 
 
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼