Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰੋਟਰੀ ਕਲੱਬ ਸਮਾਣਾ ਸੈਂਟਰਲ ਵੱਲੋਂ ਚਿਲਡਰਨਜ਼ ਮੈਮੋਰੀਅਲ ਪਾਰਕ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

July 25, 2026 08:51 PM
Rozana Sehaj times

ਸਮਾਣਾ : ਵਾਤਾਵਰਣ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਰੱਖਣ ਦੇ ਉੱਦੇਸ਼ ਨਾਲ ਰੋਟਰੀ ਕਲੱਬ ਸਮਾਣਾ ਸੈਂਟਰਲ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਕਲੱਬ ਦੇ ਪ੍ਰਧਾਨ ਰੋਟੇਰੀਅਨ ਪ੍ਰਦੀਪ ਗੋਇਲ ਮਿੰਕਾਂ ਅਤੇ ਸੈਕਟਰੀ ਰੋਟੇਰੀਅਨ ਰਾਜੇਸ਼ ਗੋਇਲ ਲੱਕੀ ਦੀ ਅਗਵਾਈ ਵਿੱਚ ਤਹਿਸੀਲ ਕੰਪਲੈਕਸ ਨੇੜੇ ਸਥਿਤ ਚਿਲਡਰਨਜ਼ ਮੈਮੋਰੀਅਲ ਪਾਰਕ ਵਿਖੇ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਸੀ.ਏ. ਅਮਿਤ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰੋਟਰੀ ਕਲੱਬ ਸਮਾਣਾ ਸੈਂਟਰਲ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਹ ਕਲੱਬ ਜਿੱਥੇ ਸ਼ਹਿਰ ਵਿੱਚ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ, ਉੱਥੇ ਹੀ ਸਾਡਾ ਸਾਰਿਆਂ ਦਾ ਵੀ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਜਨਮ ਦਿਨ ਜਾਂ ਕਿਸੇ ਹੋਰ ਖੁਸ਼ੀ ਦੇ ਮੌਕੇ ’ਤੇ ਇੱਕ ਪੌਦਾ ਜ਼ਰੂਰ ਲਗਾਈਏ ਅਤੇ ਉਸ ਦੀ ਬੱਚਿਆਂ ਵਾਂਗ ਦੇਖਭਾਲ ਕਰੀਏ।
ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਸੀ.ਏ. ਅਮਿਤ ਸਿੰਗਲਾ ਨੇ ਦੱਸਿਆ ਕਿ ਰੋਟਰੀ ਕਲੱਬ ਸਮਾਣਾ ਸੈਂਟਰਲ ਵੱਲੋਂ ਲਗਾਤਾਰ ਬਹੁਤ ਚੰਗੇ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾਂ ਵਿੱਚ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ, ਬੂਟ-ਜੁਰਾਬਾਂ ਦੇਣਾ, ਸਕੂਲਾਂ ਲਈ ਇਨਵਰਟਰ-ਬੈਟਰੀ, ਵਾਟਰ ਕੂਲਰ, ਐਲ.ਈ.ਡੀ., ਪੱਖੇ ਮੁਹੱਈਆ ਕਰਵਾਉਣਾ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ ਸ਼ਾਮਲ ਹੈ। ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਅਸ਼ੋਕ ਮੌਦਗਿਲ ਨੇ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਡਿਸਟ੍ਰਿਕਟ ਗਵਰਨਰ ਅਮਿਤ ਸਿੰਗਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਰੋਟੇਰੀਅਨ ਜੀਵਨ ਗਰਗ, ਡਿਸਟ੍ਰਿਕਟ ਸੈਕਟਰੀ ਰੋਟੇਰੀਅਨ ਸੁਮਿਤ ਗੋਇਲ, ਰੋਟੇਰੀਅਨ ਰਮਨ ਮਹਿੰਦਰਾ, ਰੋਟੇਰੀਅਨ ਮੋਹਨਦੀਪ ਗੋਇਲ, ਰੋਟੇਰੀਅਨ ਰੈਲੀ ਸਿੰਗਲਾ, ਰੋਟੇਰੀਅਨ ਰਾਜੀਵ ਭਾਰਤੀ, ਰੋਟੇਰੀਅਨ ਰਾਜਿੰਦਰ ਗਰਗ, ਰੋਟੇਰੀਅਨ ਮਨੀਸ਼ ਗਰਗ, ਕਮਲ ਸ਼ਰਮਾ ਅਤੇ ਨਮਨ ਗੋਇਲ ਸਮੇਤ ਕਲੱਬ ਦੇ ਕਈ ਹੋਰ ਮੈਂਬਰ ਤੇ ਪਤਵੰਤੇ ਸੱਜਣ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ