Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਸਿਹਤ ਮੰਤਰੀ

July 25, 2026 09:12 PM
Arvinder Singh
ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ  ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ  ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090  ਹੋ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ। ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੀ ਹੈ। 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ