Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਗਵੰਤ ਸਿੰਘ ਮਾਨ ਵਲੋਂ ਮੋਗਾ ਵਿਖੇ 120 ਬੈਡਾਂ ਵਾਲੇ ਕੈਪੀਟਲ ਹਸਪਤਾਲ ਦਾ ਉਦਘਾਟਨ

July 25, 2026 09:16 PM
Rozana Sehaj times
ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ। ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।” ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।” ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।” ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।” ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਕਾਫੀ ਘਟਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ