Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਖਿਲਾਫ ਭੜਕਿਆ ਵਾਲਮੀਕਿ ਸਮਾਜ

July 25, 2026 09:23 PM
Rozana Sehaj times
ਸੁਨਾਮ :  ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਉਪਰ  ਬਰਨਾਲਾ ਵਿਖੇ ਕੀਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਦੇ ਖਿਲਾਫ ਵਾਲਮੀਕਿ ਸਮਾਜ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਲੀਆਂ ਪੱਟੀਆਂ ਬੰਨ੍ਹਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਰਨਾਲਾ ਦੇ ਡੀਐਸਪੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਰੋਸ ਮਾਰਚ ਵਿੱਚ ਵੱਡੀ ਗਿਣਤੀ ਮਹਿਲਾਵਾਂ ਨੇ ਸ਼ਿਰਕਤ ਕੀਤੀ। ਵਾਲਮੀਕਿ ਸਮਾਜ ਦੇ ਆਗੂਆਂ ਰਾਜੇਸ਼ ਕੁਮਾਰ ਟੋਨੀ, ਕਿਰਨਦੀਪ ਸਹੋਤਾ, ਸ਼ਾਕਾ ਗਿੱਲ, ਕਿਰਨ ਬੈਂਸ, ਸਾਹਿਲ ਕੁਮਾਰ, ਬਲਜੀਤ ਅਤੇ ਵਿੱਕੀ ਕੁਮਾਰ ਨੇ ਆਖਿਆ ਕਿ ਸੂਬੇ ਦੀ ਸਰਕਾਰ ਵਾਲਮੀਕਿ ਸਮਾਜ ਦੀਆਂ ਮੰਗਾਂ ਮੰਨਣ ਦੀ ਬਜਾਏ ਕੁਚਲਣ ਦੇ ਰਾਹ ਤੁਰੀ ਹੋਈ ਹੈ। ਅਜਿਹੇ ਵਰਤਾਰੇ ਦਾ ਵਾਲਮੀਕਿ ਸਮਾਜ ਡਟਕੇ ਟਾਕਰਾ ਕਰੇਗਾ, ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ। ਬੁਲਾਰਿਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਰਾਜ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਕਿਸੇ ਨੂੰ ਪੰਜਾਬ ਚ ਧਰਨਾ ਨਹੀਂ ਲਾਉਣਾ ਪਵੇਗਾ ਲੇਕਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲੇ ਸੰਗਰੂਰ ਅਤੇ ਬਰਨਾਲਾ ਵਿਖੇ ਹੱਕ ਮੰਗਦੇ ਸਫ਼ਾਈ ਕਾਮਿਆਂ ਤੇ ਵਹਿਸੀਆਨਾ ਢੰਗ ਨਾਲ ਪੁਲਿਸ ਨੇ ਲਾਠੀਚਾਰਜ ਕਰਕੇ ਮਹਿਲਾਵਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ ਜੋ ਜੇਰੇ ਇਲਾਜ਼ ਹਸਪਤਾਲਾਂ ਵਿੱਚ ਦਾਖਲ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਬਰਨਾਲਾ ਵਿਖੇ ਔਰਤਾਂ ਤੇ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਡੀਐਸਪੀ ਨੂੰ ਬਰਖਾਸਤ ਕਰਕੇ ਮੁਕੱਦਮਾ ਦਰਜ਼ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਵਾਲਮੀਕਿ ਸਮਾਜ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖੇਗਾ। 
ਫਾਈਲ 25-- ਰੋਸ ਮਾਰਚ ਸੁਨਾਮ
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ