Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਸਰਕਾਰੀ ਸਕੂਲ ਸੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ

July 25, 2026 09:35 PM
Rozana Sehaj times

ਕੁਰਾਲੀ : ਸਮਾਜ ਸੇਵਾ ਨੂੰ ਸਮਰਪਿਤ ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਅਤੇ ਸਟੇਸ਼ਨਰੀ ਕਿੱਟਾਂ ਵੰਡੀਆਂ ਗਈਆਂ। ਇਸ ਸੇਵਾ ਕਾਰਜ ਦਾ ਉਦੇਸ਼ ਬੱਚਿਆਂ ਨੂੰ ਸਿੱਖਿਆ ਲਈ ਲੋੜੀਂਦੀ ਸਮੱਗਰੀ ਉਪਲਬਧ ਕਰਵਾਉਣ ਦੇ ਨਾਲ-ਨਾਲ ਸਮਾਜ ਵਿੱਚ ਸਿੱਖਿਆ ਅਤੇ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਸੀ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਿੱਚ ਸਟੇਸ਼ਨਰੀ ਸਮੱਗਰੀ ਵੰਡਣ ਉਪਰੰਤ ਮਹਿਮਾਨਾਂ ਨੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਿਤ ਜੀਵਨ ਜਿਉਣ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਸੀਨੀਅਰ ਪੱਤਰਕਾਰ ਸੁਖਜਿੰਦਰਜੀਤ ਸਿੰਘ ਸੋਢੀ ਕੁਰਾਲੀ ਅਤੇ ਸੀਨੀਅਰ ਪੱਤਰਕਾਰ ਤਿਲਕ ਰਾਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ, ਸਿੱਖਿਆ ਹੀ ਸਮਾਜ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲੈ ਕੇ ਜਾਂਦੀ ਹੈ। ਲੋੜਵੰਦ ਬੱਚਿਆਂ ਦੀ ਮਦਦ ਕਰਨਾ ਸਭ ਤੋਂ ਵੱਡੀ ਸਮਾਜ ਸੇਵਾ ਹੈ। ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਸਮਾਜ ਲਈ ਇੱਕ ਮਿਸਾਲ ਹੈ। ਜੇਕਰ ਸਮਾਜ ਦੇ ਸਮਰੱਥ ਲੋਕ ਇਸ ਤਰ੍ਹਾਂ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ, ਸਮਾਜ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਹਰ ਬੱਚੇ ਤੱਕ ਸਿੱਖਿਆ ਦੀ ਰੌਸ਼ਨੀ ਪਹੁੰਚੇ। ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਕੀਤੀ ਜਾ ਰਹੀ ਇਹ ਨਿਰਸਵਾਰਥ ਸੇਵਾ ਹੋਰ ਸਮਾਜ ਸੇਵੀ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹੈ। ਅਜਿਹੇ ਉਪਰਾਲਿਆਂ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਉਤਸ਼ਾਹ ਨਾਲ ਅੱਗੇ ਵਧਦੇ ਹਨ।
ਸਮਾਜ ਸੇਵੀ ਵਿਕਰਮਜੀਤ ਸਿੰਘ (ਵਿੱਕੀ), ਸਰਪੰਚ ਗੁਰਿੰਦਰ ਸਿੰਘ, ਮੁੱਖ ਅਧਿਆਪਕ ਸ਼ਿੰਗਾਰਾ ਸਿੰਘ, ਪੰਚ ਬਲਿਹਾਰ ਸਿੰਘ, ਅਵਤਾਰ ਸਿੰਘ ਲੌਂਗੀਆ, ਬਲਵਿੰਦਰ ਸਿੰਘ ਕੁਰਾਲੀ, ਬਲਵਿੰਦਰ ਸਿੰਘ ਸੋਹਾਲੀ, ਮਾਸਟਰ ਹਰਨੇਕ ਸਿੰਘ, ਸੁਰਜਨ ਸਿੰਘ, ਬਲਦੇਵ ਸਿੰਘ ਚੰਡੀਗੜ੍ਹ, ਸੁੱਚਾ ਸਿੰਘ ਸ਼ੇਰਗਿੱਲ, ਲੰਬੜਦਾਰ ਹਰਜਿੰਦਰ ਸਿੰਘ, ਬਿੰਦੀ ਸੋਹਾਲੀ, ਤਜਿੰਦਰ ਸਿੰਘ ਰਿੰਕੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਮਿਸ਼ਨ ਆਸਰਾ ਸੇਵਾ ਸੰਸਥਾ ਦੇ ਮੈਂਬਰ ਗੁਰਿੰਦਰਪਾਲ ਸਿੰਘ, ਹਰਪ੍ਰੀਤ ਕੌਰ, ਮਨਦੀਪ ਸਿੰਘ, ਪਰਮਜੀਤ ਕੌਰ, ਹਰਦੀਪ ਸਿੰਘ ਅਤੇ ਜਸਵਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।
ਇਸ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ ਪ੍ਰਾਪਤ ਕਰਨ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਇੱਕ ਲੱਖ ਵਿਦਿਆਰਥੀਆਂ ਤੱਕ ਵਿੱਦਿਅਕ ਸਹਾਇਤਾ ਪਹੁੰਚਾਉਣ ਦਾ ਸੰਕਲਪ ਲਿਆ ਗਿਆ ਹੈ ਅਤੇ ਇਸੇ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ, ਕਾਪੀਆਂ, ਸਟੇਸ਼ਨਰੀ ਕਿੱਟਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੰਡੀ ਜਾ ਰਹੀ ਹੈ।
ਅੰਤ ਵਿੱਚ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਨੇ ਮਿਸ਼ਨ ਆਸਰਾ ਸੇਵਾ ਸੰਸਥਾ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਸੰਸਥਾ ਦੇ ਸਮੂਹ ਮੈਂਬਰਾਂ, ਦਾਨੀ ਸੱਜਣਾਂ ਅਤੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਪਿੰਡਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਦਿਖਾਈ ਦਿੱਤੀ ਖੁਸ਼ੀ ਇਸ ਸੇਵਾ ਕਾਰਜ ਦੀ ਸਫ਼ਲਤਾ ਅਤੇ ਮਿਸ਼ਨ ਆਸਰਾ ਸੇਵਾ ਸੰਸਥਾ ਦੀ ਮਨੁੱਖਤਾ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਸਪੱਸ਼ਟ ਰੂਪ ਵਿੱਚ ਦਰਸਾ ਰਹੀ ਸੀ।

Photo Sodhi-2

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ