Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰਚੰਦ ਬਰਸਟ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ

July 25, 2026 09:40 PM
Rozana Sehaj times
 
ਸਮਾਣਾ :  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸਮਾਣਾ ਦੀ ਤਹਿਸੀਲ ਰੋਡ ਤੇ ਸਥਿਤ ਚਿਲਡਰਨ ਮੈਮੋਰੀਅਲ ਪਾਰਕ ਵਿਖੇ ਫ਼ਲਦਾਰ ਅਤੇ ਛਾਂ ਵਾਲੇ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਵਧ ਰਿਹਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਪੂਰੀ ਮਨੁੱਖਤਾ ਲਈ ਇੱਕ ਵੱਡੀ ਚੁਣੌਤੀ ਬਣ ਚੁੱਕੇ ਹਨ। ਸ. ਬਰਸਟ ਨੇ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕਰਦਿਆਂ ਪ੍ਰੇਰਿਤ ਕੀਤਾ ਕਿ ਹਰ ਇੱਕ ਨਾਗਰਿਕ ਨੂੰ ਘੱਟੋ-ਘੱਟ 5-5 ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਹਰ ਵਿਅਕਤੀ ਨੂੰ ਜਨਮ ਦਿਨ ਮੌਕੇ 2-2 ਬੂਟੇ ਲਗਾਉਣੇ ਚਾਹੀਦੇ ਹਨ। ਬੂਟੇ ਲਗਾਉਣ ਦੇ ਨਾਲ-ਨਾਲ ਉਹਨਾਂ ਦੀ ਸਹੀ ਦੇਖਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਵੱਡੇ ਹੋ ਕੇ ਸਾਰਿਆਂ ਨੂੰ ਛਾਂ ਅਤੇ ਫ਼ਲ ਦੇ ਸਕਣ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਪਿਛਲੇ ਚਾਰ ਸੀਜਨ ਦੌਰਾਨ 1,21,000 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਇਸ ਸੀਜਨ ਵਿੱਚ 55,000 ਬੂਟੇ ਲਗਾਉਣ ਦਾ ਟੀਚਾ ਹੈ।  

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ