ਮੋਗਾ : ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵਿੱਚ ਪੂਰੇ ਜਿਲ੍ਹੇ ਭਰ ਦੀਆਂ ਸਮਾਜਿਕ ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਦੀ ਇੱਕ ਸਰਬ ਸਾਂਝੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੀ ਅਗਵਾਈ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕੀਤੀ। ਉਹਨਾਂ ਨੇ ਸਾਰੇ ਹੀ ਆਗੂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਹੁਕਮ ਅਨੁਸਾਰ ਮਿਉਂਸੀਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਵਿੱਚ ਬਰਨਾਲਾ ਦੇ ਡੀ ਐਸ ਪੀ ਨੇ ਸ਼ਾਂਤਮਈ ਤਰੀਕੇ ਨਾਲ ਆਪਣਾ ਰੋਸ਼ ਪ੍ਰਦਰਸਨ ਕਰਦੇ ਹੋਏ ਸਫਾਈ ਸੈਨਿਕਾਂ ਤੇ ਬੇ ਰੇਹਮੀ ਨਾਲ਼ ਲਾਠੀਚਾਰਜ ਕੀਤਾ। ਸਰਕਾਰ ਦੇ ਇਸ ਰਵੱਈਏ ਤੋਂ ਨਾ ਖੁਸ਼ ਸ਼ਹਿਰ ਵਾਸੀਆਂ ਨੇ ਵੀ ਇਹ ਫੈਸਲਾ ਲਿਆ ਕਿ ਜੇਕਰ ਸਰਕਾਰ ਜਲਦ ਤੋਂ ਜਲਦ ਸੁਬੱਧਤ ਕਰਮਚਾਰੀਆਂ ਨੂੰ ਦਰਖਾਸਤ ਨਹੀਂ ਕਰਦੀ ਤਾਂ ਪੰਜਾਬ ਬੰਦ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ।