Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਫ਼ਾਈ ਕਰਮਚਾਰੀਆਂ ਦੀ ਹੜਤਾਲ 18ਵੇਂ ਦਿਨ ਵੀ ਜਾਰੀ ਬਰਨਾਲਾ ਲਾਠੀਚਾਰਜ ਖ਼ਿਲਾਫ਼ ਰੋਸ ਭਖਿਆ

July 25, 2026 09:52 PM
Rozana Sehaj times
ਖਨੌਰੀ  : ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਸ਼ੁੱਕਰਵਾਰ ਨੂੰ 18ਵੇਂ ਦਿਨ ਵੀ ਲਗਾਤਾਰ ਜਾਰੀ ਰਹੀ। ਸਫ਼ਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਜਾਰੀ ਰੱਖਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਖਨੌਰੀ ਦੇ ਪ੍ਰਧਾਨ ਰੋਬਿਨ ਕੁਮਾਰ ਨੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਰੋਬਿਨ ਕੁਮਾਰ ਨੇ ਦੋਸ਼ ਲਾਇਆ ਕਿ ਬਰਨਾਲਾ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਬੇਰਹਿਮੀ ਨਾਲ ਲਾਠੀਆਂ ਵਰਤੀਆਂ ਗਈਆਂ, ਜਿਨ੍ਹਾਂ ਵਿੱਚ ਕਈ ਬਜ਼ੁਰਗ ਮਹਿਲਾਵਾਂ ਵੀ ਜ਼ਖ਼ਮੀ ਹੋਈਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਵਿਵਹਾਰ ਕਿਸੇ ਵੀ ਸੱਭਿਆਚਾਰਕ ਸਮਾਜ ਲਈ ਢੁੱਕਵਾਂ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਅਤੇ ਚੇਅਰਮੈਨਾਂ ਨੇ ਇਕਜੁੱਟ ਹੋ ਕੇ ਸੰਘਰਸ਼ ਕੀਤਾ, ਜਿਸ ਦੇ ਨਤੀਜੇ ਵਜੋਂ ਸੰਬੰਧਿਤ ਡੀਐਸਪੀ ਖ਼ਿਲਾਫ਼ ਕਾਰਵਾਈ ਹੋਈ। ਇਸ ਲਈ ਉਨ੍ਹਾਂ ਸਮੂਹ ਯੂਨੀਅਨ ਆਗੂਆਂ ਦਾ ਧੰਨਵਾਦ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ, ਉਦੋਂ ਤੱਕ ਕੰਮ ਛੱਡ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਹਿਰ ਵਿੱਚ ਕੂੜਾ ਚੁੱਕਣ ਅਤੇ ਸਫ਼ਾਈ ਦਾ ਕੰਮ ਪ੍ਰਭਾਵਿਤ ਰਹੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ