ਜੋਗਾ : ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬਸਤਿਆਂ ਦੀ ਵੰਡ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਗੋਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨਾਲ ਸਕੂਲ ਸਿੱਖਿਆ ਵਿੱਚ ਹੋਏ ਸੁਧਾਰਾਂ ਬਾਰੇ ਚਰਚਾ ਕੀਤੀ। ਸਕੂਲ ਮੁਖੀ ਰਾਜਕਮਲ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਕੁੱਲ 90 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ ਹਨ।