Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ : ਭਗਵੰਤ ਸਿੰਘ ਮਾਨ

July 25, 2026 10:08 PM
Rozana Sehaj times
ਮੋਗਾ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ 'ਸਿਹਤ ਕ੍ਰਾਂਤੀ' ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹਨਾਂ ਕਲੀਨਿਕ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਮੁਫ਼ਤ ਲੈਬ ਟੈਸਟ ਦਰਜ ਕਰ ਚੁੱਕੇ ਹਨ। ਇਸ ਪਹਿਲਕਦਮੀ ਨੇ, 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਕਿਫ਼ਾਇਤੀ ਅਤੇ ਵਧੀਆ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ।
ਮੋਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਇਹ ਕਲੀਨਿਕ ਮੁਫ਼ਤ ਟੈਸਟ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਂਦੇ ਹਨ, ਅਤੇ ਪੰਜ ਕਰੋੜ ਤੋਂ ਵੱਧ ਓਪੀਡੀ ਦਰਜ ਕੀਤੇ ਜਾ ਚੁੱਕੇ ਹਨ।”
ਮੁੱਖ ਮੰਤਰੀ ਨੇ ਕਿਹਾ, “ਆਮ ਆਦਮੀ ਕਲੀਨਿਕਾਂ ਨੇ ਸਰਕਾਰ ਨੂੰ ਲੋਕਾਂ ਦਾ ਵਿਆਪਕ ਹੈਲਥ ਡਾਟਾਬੇਸ ਤਿਆਰ ਕਰਨ ਦੇ ਯੋਗ ਵੀ ਬਣਾਇਆ ਹੈ, ਜਿਸ ਨਾਲ ਵੱਖ-ਵੱਖ ਖੇਤਰਾਂ ਦੀਆਂ ਸਿਹਤ ਸੰਭਾਲ ਲੋੜਾਂ ਅਨੁਸਾਰ ਬਿਹਤਰ ਯੋਜਨਾਬੰਦੀ ਅਤੇ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਾਡਾ ਇੱਕੋ-ਇੱਕ ਮਕਸਦ ਪੰਜਾਬ ਦੇ ਕੋਨੇ-ਕੋਨੇ ਵਿੱਚ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਲੋਕਾਂ ਨੂੰ ਇਹਨਾਂ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਟੈਸਟਿੰਗ ਸੇਵਾਵਾਂ ਮਿਲ ਰਹੀਆਂ ਹਨ, ਜਿੱਥੇ ਉੱਚ ਯੋਗਤਾ ਪ੍ਰਾਪਤ ਡਾਕਟਰ ਅਤੇ ਸਿਹਤ ਅਮਲਾ ਪੂਰੀ ਲਗਨ ਨਾਲ ਉਨ੍ਹਾਂ ਦੀ ਸੇਵਾ ਕਰ ਰਿਹਾ ਹੈ।”
ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓ.ਪੀ.ਡੀ.
* ਆਮ ਆਦਮੀ ਕਲੀਨਿਕਾਂ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਾ ਅੰਕੜਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 1.86 ਕਰੋੜ ਨਵੇਂ ਮਰੀਜ਼ ਅਤੇ 4.04 ਕਰੋੜ ਦੋਬਾਰਾ ਆਏ ਮਰੀਜ਼ ਸ਼ਾਮਲ ਹਨ, ਜੋ ਸੂਬੇ ਦੇ ਪ੍ਰਾਇਮਰੀ ਹੈਲਥਕੇਅਰ ਸਿਸਟਮ ਵਿੱਚ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।
* ਹਰੇਕ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ ਔਸਤਨ 84 ਮਰੀਜ਼ ਆਉਂਦੇ ਹਨ ਅਤੇ ਇਹ ਨੈੱਟਵਰਕ ਸਮੂਹਿਕ ਤੌਰ 'ਤੇ ਪੰਜਾਬ ਭਰ ਵਿੱਚ ਹਰ ਰੋਜ਼ 83,000 ਤੋਂ ਵੱਧ ਮਰੀਜ਼ਾਂ ਦੀ ਸੇਵਾ ਕਰ ਰਿਹਾ ਹੈ।
* ਆਮ ਆਦਮੀ ਕਲੀਨਿਕਾਂ ਵਿੱਚ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ।
* ਹਰ ਮਹੀਨੇ 42,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਇਹਨਾਂ ਕਲੀਨਿਕਾਂ ਰਾਹੀਂ ਜਣੇਪਾ ਪੂਰਵ ਦੇਖਭਾਲ (ਐਨਟੀਨੈਂਟਲ ਕੇਅਰ) ਮਿਲਦੀ ਹੈ।
* ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 1.25 ਲੱਖ ਤੋਂ ਵੱਧ ਮਰੀਜ਼ ਆਮ ਆਦਮੀ ਕਲੀਨਿਕ ਨੈੱਟਵਰਕ ਰਾਹੀਂ ਹਰ ਮਹੀਨੇ ਇਲਾਜ ਅਤੇ ਫਾਲੋ-ਅੱਪ ਪ੍ਰਾਪਤ ਕਰਦੇ ਹਨ।
* ਹਰ ਆਮ ਆਦਮੀ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਉਂਦਾ ਹੈ।
* ਇਹ ਕਲੀਨਿਕ eSushrut ਪਲੇਟਫਾਰਮ ਰਾਹੀਂ ਪੂਰੀ ਤਰ੍ਹਾਂ ਆਈ.ਟੀ.-ਅਧਾਰਿਤ ਹੈ, ਜੋ ਕਾਗਜ਼-ਰਹਿਤ ਮਰੀ

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ