Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੇਜਰੀਵਾਲ ਸਰਕਾਰ ਵਾਂਗ ਕੋਵਿਡ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਵੇ ਕੈਪਟਨ ਸਰਕਾਰ : ਚੀਮਾ

July 06, 2021 06:27 PM
SehajTimes

ਚੰਡੀਗੜ : ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਸਰਕਾਰ ਵੱਲੋਂ ਦੇਸ਼ ਵਿੱਚ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਸਭ ਤੋਂ ਪਹਿਲਾ ਯੋਜਨਾ ਲਾਗੂ ਕਰਨ ਦਾ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਵਜੋਂ ਦਿੱਤੇ ਜਾਣਗੇ। ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸੱਚ ਕਰ ਦਿਖਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਮਦਦਗਾਰ ਸਰਕਾਰ ਹੈ, ਜੋ ਚੰਗੀ ਸਿੱਖਿਆ, ਬਿਜਲੀ, ਪਾਣੀ, ਇਲਾਜ ਅਤੇ ਰਾਸ਼ਨ ਮੁਫ਼ਤ ਦੇਣ ਦੇ ਨਾਲ ਨਾਲ ਕੋਰੋਨਾ ਵਾਇਰਸ ਦੀ ਆਫ਼ਤ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦੇ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਇਸ ਯੋਜਨਾ ਦਾ ਲੈਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਰਕਾਰ ਨੇ ਵਲੰਟੀਅਰਾਂ ਨੂੰ ਪੀੜਤ ਪਰਿਵਾਰਾਂ ਕੋਲ ਜਾ ਕੇ ਕਾਗਜੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਾਧਨ ਸੰਪਨ ਸੂਬਾ ਹੈ ਅਤੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਵਿੱਚ  ਵੀ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਕਮਾਉਣ ਵਾਲੇ ਗੁਆ ਦਿੱਤੇ ਹਨ। ਕੋਰੋਨਾ ਨਾਲ ਮਰਨ ਦੀ ਮੌਤ ਦਰ ਪੰਜਾਬ ਵਿੱਚ ਦੇਸ਼ ਦੇ ਦੂਜੇ ਸੂਬਿਆਂ ਤੋਂ ਵੀ ਜ਼ਿਆਦਾ ਰਹੀ ਹੈ। ਇਸ ਲਈ ਪੰਜਾਬ ਵਿੱਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਚੀਮਾ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਪੰਜਾਬ 'ਚ ਕੋਵਿਡ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਨਗਦ ਸਹਾਇਤਾ ਅਤੇ 2500 ਰੁਪਏ ਮਹੀਨਾ ਪੈਨਸ਼ਨ ਦੇਵੇ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ