Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: 'ਅਸ਼ੀਰਵਾਦ ਸਕੀਮ' ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

July 26, 2026 04:08 PM
SehajTimes

ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਸਿੱਧੀ ਟ੍ਰਾਂਸਫਰ ਹੋਵੇਗੀ ₹51,000 ਦੀ ਅਸ਼ੀਰਵਾਦ ਰਾਸ਼ੀ
ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ


ਚੰਡੀਗੜ੍ਹ : 
ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ 'ਅਸ਼ੀਰਵਾਦ ਸਕੀਮ' ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ 'ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ। ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ। ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ