Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

July 26, 2026 04:23 PM
SehajTimes

ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਦੀ ਬਰਾਮਦਗੀ ਦਰਸਾਉਂਦੀ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736) , ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ । ਉਨ੍ਹਾਂ ਕਿਹਾ, "ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।"

ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ