ਪਾਤੜਾਂ : ਬਰਨਾਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕ ਉਤੇ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਤਸ਼ੱਦਦ ਢਾਹਿਆ ਗਿਆ ਉਹ ਬਹੁਤ ਹੀ ਸ਼ਰਮਨਾਕ ਹੈ ਇਨਾ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਤੇ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸ਼ੁਤਰਾਣਾ ਨੇ ਕੀਤਾ ਉਹਨਾਂ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪ੍ਰੰਤੂ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਵੱਲੋਂ ਉਹਨਾਂ ਤੇ ਜੋ ਲਾਠੀਚਾਰਜ ਕੀਤਾ ਗਿਆ ਹੈ ਬਹੁਤ ਹੀ ਗਲਤ ਤੇ ਨਿੰਦਨਯੋਗ ਹੈ ਉਹਨਾਂ ਕਿਹਾ ਕਿ ਭਾਵੇਂ ਇਸ ਸਬੰਧ ਵਿੱਚ ਸਬੰਧਤ ਡੀਐਸਪੀ ਨੂੰ ਮੁਅਤਲ ਕਰ ਦਿੱਤਾ ਗਿਆ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੂਰੇ ਪੰਜਾਬ ਵਿੱਚ ਚੱਲ ਰਹੀ ਸਵਾਈ ਸੇਵਕਾਂ ਦੀ ਹੜਤਾਲ ਅਤੇ ਜਾਇਜ ਮੰਗਾਂ ਵੱਲ ਧਿਆਨ ਦੇ ਕੇ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰੇ ਬੂਟਾ ਰਾਮ ਸਤਰਾਣਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਜਾਇਜ਼ ਦੇ ਹੱਕੀ ਮੰਗਾਂ ਨੂੰ ਅਨਗੋਲਿਆ ਕੀਤਾ ਜਾ ਰਿਹਾ ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਬਣਦਾ ਡੀਏ ਜਲਦੀ ਤੋਂ ਜਲਦੀ ਜਾਰੀ ਕਰੇ ਤਾਂ ਜੋ ਮੁਲਾਜ਼ਮਾਂ ਨੂੰ ਇਸ ਮਹਿਗਾਈ ਦੇ ਤੌਰ ਵਿੱਚ ਥੋੜੀ ਰਾਹਤ ਮਿਲ ਸਕੇ।