ਮਾਛੀਵਾੜਾ ਸਾਹਿਬ : ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਹਸਪਤਾਲ ਵਿਖੇ ਅੱਜ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਜਿਸ ਵਿੱਚ ਸੈਕੜੇ ਲੋਕਾਂ ਨੇ ਆਪਣੀਆਂ ਬਿਮਾਰੀਆਂ ਅਤੇ ਅੱਖਾਂ ਦੀ ਜਾਂਚ ਕਰਵਾਈ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਬੀਜੇਪੀ ਦੇ ਸਰਕਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਸ਼ਮੂਲੀਅਤ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪ ਲਗਾਉਣਾ ਲੋਕਾਂ ਦੀ ਅਸਲੀ ਸੇਵਾ ਹੈ। ਜਿਸ ਵਿੱਚ ਕਈ ਗਰੀਬ ਲੋਕ ਮੁਫ਼ਤ ਵਿੱਚ ਆਪਣਾ ਇਲਾਜ ਕਰਵਾਉਂਦੇ ਹਨ। ਜਿਸ ਬਹੁਤ ਲੋਕਾਂ ਨੂੰ ਇਸ ਦਾ ਲਾਭ ਮਿਲਦਾ ਹੈ। ਉਹਨਾਂ ਕਿਹਾ ਕਿ ਇਲਾਕੇ ਦੀਆਂ ਸਮਾਜਿਕ ਸੰਸਥਾਵਾਂ ਨੂੰ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਗਰੀਬ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਕੈਂਪ ਵਿੱਚ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਹਸਪਤਾਲ ਦੇ ਚੇਅਰਮੈਨ ਚਰਨਜੀਤ ਸਿੰਘ ਥੋਪੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।