Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਾਲਵਾ ਧਰਤੀ 'ਤੇ ਲੱਗੇਗਾ 29 ਜੁਲਾਈ ਨੂੰ ਮੈਗਾ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ

July 26, 2026 06:46 PM
ਸਾਨੀਆ ਸਿੰਘ
 
ਦੇਵੀਗੜ੍ਹ :  ਸ਼ਹੀਦ  ਊਧਮ ਸਿੰਘ  ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੰਬੋਜ ਮਹਾਂ ਸਭਾ ਬਲਾਕ ਭੁੱਨਰਹੇੜੀ ਦੇ ਸਹਿਯੋਗ ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਯੂ.ਕੇ. ਗਲੋਬਲ ਅੰਬੈਸਡਰ ਵਰਲਡ ਕੈਂਸਰ ਕੇਅਰ ਦੇ ਉਪਰਾਲੇ ਸਦਕਾ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਇੱਕ ਵਿਸ਼ਾਲ  ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ' ਲਾਇਆ ਜਾ ਰਿਹਾ ਹੈ। ਇਹ ਕੈਂਪ ਮਿਤੀ 29 ਜੁਲਾਈ  ਦਿਨ ਬੁੱਧਵਾਰ ਨੂੰ ਜੌੜ੍ਹੀਆਂ ਸੜਕਾਂ  ਸਥਿਤ ਟੁਰਨਾ ਪੈਲੈਸ ਵਿਖੇ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜੇਸਨ ਦੇ ਪ੍ਰਧਾਨ ਭੁਪਿੰਦਰ ਸਿੰਘ  ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਕੈਂਸਰ ਵਰਗੀ ਭਿਆਨਕ ਬਿਮਾਰੀ ਸਮਾਜ ਲਈ ਇੱਕ ਵੱਡਾ ਖ਼ਤਰਾ ਬਣ ਚੁੱਕੀ ਹੈ। ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲੱਗਣ ਨਾਲ ਹੀ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਇਸੇ ਲੋੜ ਨੂੰ ਸਮਝਦਿਆਂ ਇਹ ਕੈਂਪ ਲਾਇਆ ਜਾ ਰਿਹਾ ਹੈ, ਜਿੱਥੇ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਅਤਿ-ਆਧੁਨਿਕ ਮਸ਼ੀਨਾਂ ਰਾਹੀਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਹਨਾਂ ਦੱਸਿਆ ਕਿ ਇਸ ਮੈਗਾ ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕਈ ਅਹਿਮ ਸਿਹਤ ਜਾਂਚਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ,ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ ਟੈਸਟ, ਔਰਤਾਂ ਅਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ ਅਤੇ ਮਰਦਾਂ ਦੇ ਗਦੂਦਾਂ ਲਈ ਪੀ.ਐਸ.ਏ. ਟੈਸਟ,  ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਮੋਟਾਪੇ ਦੀ ਮੁਫ਼ਤ ਜਾਂਚ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ