Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

'ਇੱਕ ਸ਼ਾਮ ਸ਼ਿਵ ਦੇ ਨਾਮ' ਦਾ ਸੱਦਾ ਪੱਤਰ ਜਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਆਪ ਆਗੂਆਂ ਨੇ ਕੀਤਾ ਰਿਲੀਜ਼

July 26, 2026 07:10 PM
Arvinder Singh
ਪਟਿਆਲਾ : ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਉਤਸਵ "ਇੱਕ ਸ਼ਾਮ ਸ਼ਿਵ ਦੇ ਨਾਮ" ਦੇ ਸੱਦਾ ਪੱਤਰ (ਕਾਰਡ) ਨੂੰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇ ਦਿਹਾਤੀ ਪ੍ਰਧਾਨ ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮਵਰ ਭਜਨ ਗਾਇਕ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਧਾਰਮਿਕ ਉਤਸਵ ਦਾ ਹਿੱਸਾ ਬਣਨਗੀਆਂ। ਇਸ ਉਪਰੰਤ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ, ਪਾਰਕਿੰਗ, ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
 
 
ਫੋਟੋ ਕੈਪਸ਼ਨ: ਸਰਕਟ ਹਾਊਸ, ਪਟਿਆਲਾ ਵਿਖੇ "ਇੱਕ ਸ਼ਾਮ ਸ਼ਿਵ ਦੇ ਨਾਮ" ਧਾਰਮਿਕ ਉਤਸਵ ਦਾ ਸੱਦਾ ਪੱਤਰ ਜਾਰੀ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਆਗੂ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ