Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਬਣਨ ਦੀ ਖੁਸ਼ੀ ’ਚ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

July 26, 2026 07:13 PM
Rozana Sehaj times

ਕੋਟਕਪੂਰਾ :  ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸ੍ਰੀ ਰਜਿੰਦਰ ਕੁਮਾਰ ਬਿੱਲਾ ਨੂੰ ਪਰਜਾਪਤ ਵੈਲਫੇਅਰ ਬੋਰਡ, ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਇਸ ਨਿਯੁਕਤੀ ਦੀ ਖੁਸ਼ੀ ਸਾਂਝੀ ਕਰਦਿਆਂ ਅੱਜ ਸ੍ਰੀ ਰਜਿੰਦਰ ਕੁਮਾਰ ਬਿੱਲਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਜਲਾਲਾਬਾਦ ਹਲਕੇ ਦੇ ਵਿਧਾਇਕ ਸ੍ਰੀ ਗੋਲਡੀ ਕੰਬੋਜ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ੍ਰੀ ਰਜਿੰਦਰ ਬਿੱਲਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੋਲਡੀ ਕੰਬੋਜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਵਿਧਾਇਕ ਗੋਲਡੀ ਕੰਬੋਜ ਨੇ ਵੀ ਰਜਿੰਦਰ ਬਿੱਲਾ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਇੱਕ-ਦੂਜੇ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਸ੍ਰੀ ਰਜਿੰਦਰ ਕੁਮਾਰ ਬਿੱਲਾ ਨੇ ਪਰਜਾਪਤ ਸਮਾਜ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਵਿਧਾਇਕ ਗੋਲਡੀ ਕੰਬੋਜ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਵਿਧਾਇਕ ਗੋਲਡੀ ਕੰਬੋਜ ਨੇ ਆਖਿਆ ਕਿ ਰਾਜਿੰਦਰ ਬਿੱਲਾ ਨੇ ਹਮੇਸ਼ਾ ਲੋਕ ਭਲਾਈ, ਸਮਾਜ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕੀਤਾ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਰਾਜਿੰਦਰ ਬਿੱਲਾ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਅੰਤ ਵਿੱਚ ਵਿਧਾਇਕ ਗੋਲਡੀ ਕੰਬੋਜ ਨੇ ਸਮਾਜ ਦੇ ਭਲੇ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ