Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ : ਐਡਵੋਕੇਟ ਧਾਮੀ

July 26, 2026 07:23 PM
ਗੁਰਪ੍ਰੀਤ ਸਿੰਘ ਡੱਬ
ਮੁਕੇਰੀਆਂ/ਅੰਮ੍ਰਿਤਸਰ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਦੇ ਉਪਰਾਲੇ ਨਾਲ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਸਿੱਖ ਨੌਜਵਾਨੀ ਨੂੰ ਗੁਰਮਤਿ ਅਤੇ ਸਿੱਖ ਸਿਧਾਂਤਾਂ ਨਾਲ ਜੋੜ ਕੇ ਨਸਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਕਰਨਾ ਹੈ। ਇਸੇ ਮਕਸਦ ਲਈ ਹਰ ਹਲਕੇ ਵਿੱਚ ਅਜਿਹੇ ਸਮਾਗਮ ਉਲੀਕੇ ਗਏ ਹਨ। ਅਸੀਂ ਸ਼ਹੀਦਾਂ, ਸਿੰਘਾਂ-ਸਿੰਘਣੀਆਂ, ਪੰਜ ਤਖ਼ਤਾਂ, ਗੁਰੂ ਘਰ ਦੀਆਂ ਸੇਵਾਵਾਂ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਯਾਦ ਕਰਦੇ ਹੋਏ ਅੰਤ ਵਿੱਚ "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦੀ ਅਰਦਾਸ ਕਰਦੇ ਹਾਂ। ਇਹ ਸੰਦੇਸ਼ ਸਿਰਫ਼ ਸਿੱਖਾਂ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਾਡੀ ਵਿਲੱਖਣਤਾ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਵਰੋਸਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ। ਇਹ ਸੱਚੇ ਪਾਤਸ਼ਾਹ ਦਾ ਉਹ ਤਖਤ ਹੈ ਜਿਥੇ ਵੱਡੇ ਵੱਡਿਆਂ ਨੇ ਸਿਰ ਝੁਕਾਇਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲ ਜਾਂਦੀਆਂ ਹਨ, ਪਰ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ। ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸ. ਬਿਕਰਮ ਸਿੰਘ ਅੱਲਾ ਬਖ਼ਸ਼, ਸ਼ਹਿਰੀ ਪ੍ਰਧਾਨ ਸ. ਗੁਰਜਿੰਦਰ ਸਿੰਘ ਚੱਕ, ਸ. ਜਸਵਿੰਦਰ ਸਿੰਘ ਬਿੱਟੂ, ਸ. ਆਸਾ ਸਿੰਘ ਕੋਲੀਆਂ, ਸ. ਸੌਦਾਗਰ ਸਿੰਘ ਚਨੌਰ, ਸ. ਹਰਮਨਜੀਤ ਸਿੰਘ ਚੱਕ, ਸ. ਭੁਪਿੰਦਰ ਸਿੰਘ, ਸ. ਸੁਰਿੰਦਰ ਸਿੰਘ ਛਿੰਦਾ, ਸ. ਰਣਵੀਰ ਸਿੰਘ, ਸ. ਬਲਵੀਰ ਸਿੰਘ ਬਿਸ਼ਨਪੁਰ, ਸ. ਭੁਪਿੰਦਰ ਸਿੰਘ, ਪ੍ਰਚਾਰਕ ਕਮ ਨਿਗਰਾਨ ਗਿਆਨੀ ਕਲਿਆਣ ਸਿੰਘ, ਮੈਨੇਜਰ ਸ. ਸਰਬਜੀਤ ਸਿੰਘ, ਸ. ਜੁਗਪਾਲ ਸਿੰਘ, ਮਾਸਟਰ ਮਹਿੰਗਾ ਸਿੰਘ, ਸ. ਮੱਖਣ ਸਿੰਘ, ਸ. ਸੁਰਿੰਦਰ ਸਿੰਘ, ਕੈਪਟਨ ਸਤਪਾਲ ਸਿੰਘ, ਡਾਕਟਰ ਬਹਾਦਰ ਸਿੰਘ, ਸ. ਸੰਤੋਖ ਸਿੰਘ, ਸ. ਬਲਜੀਤ ਸਿੰਘ, ਡਾਕਟਰ ਸੰਤੋਖ ਸਿੰਘ ਮੰਝਪੁਰ, ਸ. ਗੁਰਵਿੰਦਰ ਸਿੰਘ, ਸ. ਰਣਜੀਤ ਸਿੰਘ, ਸ. ਓਕਾਰ ਸਿੰਘ, ਸ. ਸਤਪਾਲ ਸਿੰਘ, ਸ. ਮਲਕੀਤ ਸਿੰਘ, ਸ. ਮਨਜੀਤ ਸਿੰਘ ਚੱਕ, ਬੀਬੀ ਬਲਵਿੰਦਰ ਕੌਰ ਖਾਲਸਾ, ਬੀਬੀ ਬਲਵਿੰਦਰ ਕੌਰ ਮਹਿਤਪੁਰ, ਬੀਬੀ ਸੰਜਨਾ ਰੰਜਨ, ਸ. ਮਨਜੀਤ ਸਿੰਘ ਕੌਲਪੁਰ, ਸ. ਅਵਤਾਰ ਸਿੰਘ ਕੋਟਲੀ, ਸ. ਬਲਜੀਤ ਸਿੰਘ, ਸ. ਮੇਜਰ ਸਿੰਘ ਮਹਿਤਪੁਰ ਆਦਿ ਮੌਜੂਦ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼