ਪਾਤੜਾਂ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਰੱਸਟ ਹਾਮਝੇੜੀ ਵੱਲੋਂ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਣ ਮਹਾਂਉਤਸਵ ਮਨਾਇਆ ਗਿਆ। ਪ੍ਰਿੰਸੀਪਲ ਗੁਰਤੇਜ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਖੇਡ ਗਰਾਊਂਡ ਵਿੱਚ ਪੌਦੇ ਲਗਾਏ ਗਏ। ਪੌਦੇ ਲਗਾਉਣ ਮਗਰੋਂ ਟਰੱਸਟ ਦੇ ਪ੍ਰਧਾਨ ਸਾਬਕਾ ਸਰਪੰਚ ਮੋਹਨ ਸਿੰਘ ਸਿੱਧੂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜਦੋਂ ਹਰ ਪਾਸੇ ਪ੍ਰਦੂਸ਼ਣ ਵੱਧ ਰਿਹਾ ਹੈ, ਉਸ ਸਮੇਂ ਦਰਖਤ ਹੀ ਇੱਕ ਅਜਿਹਾ ਸਾਧਨ ਹਨ ਜੋ ਮਨੁੱਖਤਾ ਨੂੰ ਬਚਾਉਣ ਵਿੱਚ ਸਭ ਤੋਂ ਵੱਡਾ ਸਹਾਈ ਹੋ ਰਹੇ ਹਨ। ਗਲੋਬਲ ਵਾਰਨਿੰਗ ਦਾ ਵੱਧਦੇ ਖਤਰੇ ਕਰਕੇ ਹਰ ਸਾਲ ਤਾਪਮਾਨ ਵਿੱਚ ਭਾਰੀ ਵਾਧਾ ਹੋ ਰਿਹਾ ਹੈ ਜਿਸ ਤੋਂ ਬਚਣ ਲਈ ਸਾਨੂੰ ਸਭ ਨੂੰ ਰੁੱਖ ਲਗਾਉਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਾਵੇਂ ਸਰਕਾਰੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਵੱਡੇ ਪੱਧਰ ਉੱਤੇ ਰੁੱਖ ਲਗਾ ਰਹੀਆਂ ਹਨ ਪਰ ਸਭ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।ਸਕੂਲ ਪ੍ਰਿੰਸੀਪਲ ਗੁਰਤੇਜ ਸਿੰਘ ਨੇ ਆਏ ਮਹਿਮਾਨਾਂ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਹਰਚਰਨ ਸਿੰਘ ਸਿੱਧੂ, ਟਰੱਸਟ ਦੇ ਸਕੱਤਰ ਭੁਪਿੰਦਰਜੀਤ ਮੌਲਵੀਵਾਲਾ, ਕੇਵਲ ਕ੍ਰਿਸ਼ਨ ਭੋਲਾ, ਕਾਮਰੇਡ ਮੱਖਣ ਸਿੰਘ, ਖਜਾਨਚੀ ਬਲਰਾਮ ਸਿੰਘ ਧੌਂਸਾ, ਕਰਨੈਲ ਸਿੰਘ, ਬਲਜਿੰਦਰ ਸਿੰਘ ਸਿੱਧੂ, ਬਾਬੂ ਕੇਵਲ ਕ੍ਰਿਸ਼ਨ ਸਿੰਗਲਾ, ਅਜੀਤ ਸਿੰਘ ਹਰਿਆਊ, ਬਾਬਾ ਭੋਲਾ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਫੋਟੋ : ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਾਮਝੇੜੀ ਵਿਖੇ ਪੌਦੇ ਲਗਾਉਂਦੇ ਹੋਏ ਪ੍ਰਬੰਧਕ।