Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਨਿੰਦਣਯੋਗ ਵਰਤਾਰਾ : ਰਾਜਿੰਦਰ ਦੀਪਾ

July 26, 2026 08:37 PM
Rozana Sehaj times
 
ਸੁਨਾਮ : ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਨੂੰ ਨਿੰਦਣਯੋਗ ਵਰਤਾਰਾ ਕ਼ਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਲੋਕਾਂ ਦੀ ਗੰਦਗੀ ਆਪਣੇ ਸਿਰਾਂ ਤੇ ਢੋਣ ਵਾਲਿਆਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਐਤਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਮਨੀ ਵੜ੍ਹੈਚ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਆਖਿਆ ਸਰਕਾਰ ਦੀ ਕਥਿਤ ਸ਼ਹਿ ਤੇ ਬੇਲਗਾਮ ਹੋਈ ਸੂਬੇ ਦੀ ਪੁਲਿਸ ਹੱਕ ਮੰਗਦੇ ਸਫ਼ਾਈ ਸੇਵਕਾਂ ਤੇ ਲਾਠੀਚਾਰਜ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਗੰਭੀਰ ਜ਼ਖ਼ਮੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਨੇ ਬਰਨਾਲਾ ਪੁਲਿਸ ਲਾਠੀਚਾਰਜ ਦੇ ਜ਼ਿੰਮੇਵਾਰ ਡੀਐਸਪੀ ਨੂੰ ਮੁਅੱਤਲ ਕਰਕੇ ਜਨਤਾ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕੰਮ ਕੀਤਾ ਹੈ ਜਦਕਿ ਅਜਿਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਨੂੰ ਨੌਕਰੀਆਂ ਕੱਢਣਾ ਚਾਹੀਦਾ ਹੈ। ਰਾਜਿੰਦਰ ਦੀਪਾ ਅਤੇ ਮਨੀ ਵੜ੍ਹੈਚ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸਫ਼ਾਈ ਸੇਵਕ, ਬਿਜਲੀ ਮੁਲਾਜ਼ਮ, ਮਨਰੇਗਾ ਕਰਮੀ ਅਤੇ ਵਕੀਲ ਭਾਈਚਾਰਾ ਹੱਕੀ ਮੰਗਾਂ ਲਈ ਹੜਤਾਲ ਕਰਕੇ ਬੈਠੇ ਹੋਏ ਹਨ ਇਸ ਦੌਰਾਨ ਸੂਬੇ ਦਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੇ ਢੌਂਗ ਨੂੰ ਸਮਝ ਚੁੱਕੀ ਹੈ। 
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ