Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਦਾ ਇੱਕੋ ਨਾਰਾ -ਭਗਵੰਤ ਮਾਨ ਦੁਬਾਰਾ....

July 26, 2026 08:42 PM
Rozana Sehaj times
ਮੋਹਾਲੀ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ- "ਲੋਕ ਮਿਲਣੀ ਪ੍ਰੋਗਰਾਮਾਂ"- ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਵਾਰਡ ਨੰਬਰ- 43 , ਸੈਕਟਰ- 116 (ਆਂਸਲ) ਵਿਖੇ -ਲੋਕ ਮਿਲਣੀ ਪ੍ਰੋਗਰਾਮ ' ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਸ਼ਮੂਲੀਅਤ ਕਰਨ ਦੌਰਾਨ ਕਿਹਾ, "ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਸਾਢੇ ਚਾਰ ਸਾਲ ਪਹਿਲਾਂ ਸਰਕਾਰ ਬਣਦੇ ਸਾਰ ਹੀ ਪੰਜਾਬ ਦੇ ਵਿੱਚ 600 ਯੂਨਿਟ ਪ੍ਰਤੀ ਬਿੱਲ ਮਾਫ ਕਰਨ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਸੀ  ਅਤੇ ਉਸ ਤੋਂ ਬਾਅਦ  ਸਾਰੀਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰ ਲਿਆ ਗਿਆ ਹੈ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੋੜੀਦੇ  ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ  ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾਉਣ ਲਈ ਬੀਮਾ ਉਪਲਬਧ ਕਰਵਾਇਆ ਗਿਆ ਹੈ, ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ  1000 ਅਤੇ ਅਨੁਸੂਚਿਤ ਮਹਿਲਾਵਾਂ ਨੂੰ 1500 ਦੇਣ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਉਹਨਾਂ ਦੇ ਬੈਂਕ ਖਾਤਿਆਂ ਦੇ ਵਿੱਚ ਪੈਸੇ ਆਉਣੇ ਸ਼ੁਰੂ ਹੋ ਚੁੱਕੇ ਹਨ,ਵੱਡੇ ਪੱਧਰ ਤੇ ਰਜਿਸਟਰੇਸ਼ਨ ਚੱਲ ਰਹੀ ਹੈ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਵੀ ਸਰਕਾਰ ਦੀਆਂ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ