Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੰਗਰੂਰ 'ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

July 26, 2026 09:22 PM
Rozana Sehaj times
 
ਸੰਗਰੂਰ : ਸੰਗਰੂਰ ਚ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ  ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜੰਮ ਕੇ ਬੇਰੁਜ਼ਗਾਰ ਨੌਜਵਾਨਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋਈ।  ਹੁੰਮਸ ਭਰੀ ਗਰਮੀ ਵਿੱਚ ਖਿੱਚ-ਧੂਹ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਗਰਮੀ ਦਾ ਸ਼ਿਕਾਰ ਹੋ ਗਈਆਂ। ਬੇਰੁਜ਼ਗਾਰਾਂ ਨੇ ਦੋ ਵਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਦੋਵੇਂ ਵਾਰ ਪੁਲੀਸ ਨਾਲ ਖਿੱਚ-ਧੂਹ ਹੋਈ, ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਕਾਰਨ ਬੇਰੁਜ਼ਗਾਰਾਂ ਵੱਲੋਂ ਸੜਕ ਉੱਪਰ ਹੀ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਇਸ ਮੁਜ਼ਾਹਰੇ ਚ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸ਼ੋਸ਼ਲ ਇੰਪਲਾਈਜ਼ ਯੂਨੀਅਨ ਦੇ ਵਰਕਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਇਕੱਠੇ ਹੋਏ। ਉੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ, ਤਾਂ ਪੁਲੀਸ ਨੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਹੀ ਉਨ੍ਹਾਂ ਨੂੰ ਰੋਕ ਲਿਆ। ਇਸ ਖਿੱਚ-ਧੂਹ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਰਮਨ ਮਲੋਟ ਬੇਹੋਸ਼ ਹੋ ਗਏ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਬੇਹੋਸ਼ ਹੋਈਆ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ