Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਭਗਵੰਤ ਸਿੰਘ ਮਾਨ*

July 26, 2026 09:26 PM
Rozana Sehaj times
ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ। ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ ਹੀ ਸੰਭਵ ਹੋਈ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਬਿਹਤਰ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਗਿਆ ਹੈ ਅਤੇ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਗਈ ਹੈ। ਇਸ ਸਾਲ ਪਹਿਲੀ ਵਾਰ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਨੀਟ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਪ੍ਰਾਪਤ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਪੁੱਤਰ ਹੈ ਜਿਸ ਨਾਲ ਸੂਬਾ ਦਾ ਮਾਣ ਹੋ ਵੱਧ ਗਿਆ ਹੈ।"ਬਦਕਿਸਮਤੀ ਨਾਲ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਦੇਸ਼ ਵਿੱਚ 2017, 2024 ਅਤੇ ਹੁਣ ਫਿਰ 2026 ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਮੈਂ ਹਰ ਵਿਦਿਆਰਥੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਅਮਿੱਟ ਛਾਪ ਛੱਡਣ।”
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਵਿੱਚ ਸਫ਼ਲਤਾ ਕਰਕੇ ਨਵੀਂ ਕਹਾਣੀ ਲਿਖੀ*
ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਬੇਮਿਸਾਲ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ 2024 ਵਿੱਚ ਸਫ਼ਲ ਹੋਏ 437 ਵਿਦਿਆਰਥੀਆਂ ਦੀ ਗਿਣਤੀ ਨਾਲੋਂ ਦੁੱਗਣੀ ਤੋਂ ਵੀ ਵੱਧ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਸਰਕਾਰੀ ਸਕੂਲਾਂ ਦੇ 2,166 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 786 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵਧ ਰਹੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ। ਇਸ ਸਾਲ ਨੀਟ ਪਾਸ ਕਰਨ ਵਾਲੇ 882 ਵਿਦਿਆਰਥੀਆਂ ਵਿੱਚੋਂ 686 ਲੜਕੀਆਂ ਹਨ ਅਤੇ 340 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ, ਜੋ ਮਿਆਰੀ ਸਿੱਖਿਆ ਤੱਕ ਸਮੂਹਿਕ ਅਤੇ ਬਰਾਬਰ ਪਹੁੰਚ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਤਬਦੀਲੀ ਨੂੰ 'ਪੇਸ' (ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ) ਪ੍ਰੋਗਰਾਮ ਦੁਆਰਾ ਹੁਲਾਰਾ ਦਿੱਤਾ ਗਿਆ ਹੈ, ਜੋ ‘ਅਵੰਤੀ’ ਅਤੇ ‘ਮੰਤਰਾ ਫਾਰ ਚੇਂਜ’ ਵਰਗੇ ਪ੍ਰਮੁੱਖ ਸੰਸਥਾਵਾਂ ਦੇ ਸਹਿਯੋਗ ਨਾਲ ਮੁਫ਼ਤ ਕੋਚਿੰਗ, ਮੈਂਨਟੋਰਸ਼ਿਪ, ਮੌਕ ਟੈਸਟ ਅਤੇ ਕਰੀਅਰ ਗਾਈਡੈਂਸ ਪ੍ਰਦਾਨ ਕਰਦਾ ਹੈ। ਸੂਬੇ ਨੇ 28,000 ਤੋਂ ਵੱਧ ਪੱਕੇ ਅਧਿਆਪਕਾਂ ਦੀ ਭਰਤੀ ਕਰਕੇ, 5,012 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਿਤ ਕਰਕੇ, 8,268 ਇੰਟਰਐਕਟਿਵ ਪੈਨਲ ਲਗਾ ਕੇ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕੌਮਾਂਤਰੀ ਅਧਿਆਪਕ ਸਿਖਲਾਈ ਯਕੀਨੀ ਬਣਾ ਕੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕੀਤਾ 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ