Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

July 26, 2026 09:30 PM
Rozana Sehaj times

ਚੰਡੀਗੜ੍ਹ :   ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ ਜਿਸ ਵਿਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਜਾਵੇਗਾ। ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ 27 ਜੁਲਾਈ ਨੂੰ ਸ਼ਾਮ ਸਾਢੇ ਪੰਜ ਵਜੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਅਤੇ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਦਾ ਉਦਘਾਟਨੀ ਸਮਾਰੋਹ ਭਲਕੇ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਉਹ ਸ਼ਖਸੀਅਤ ਹਨ ਜਿਨ੍ਹਾਂ ਆਪਣੀ ਮਿਹਨਤ, ਦੂਰਦਰਸ਼ੀ ਤੇ ਦੂਰਅੰਦੇਸ਼ੀ ਸੋਚ, ਨਿਰਪੱਖ ਪ੍ਰਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਰਾਹੀਂ ਭਾਰਤ ਦੇ ਜਨ-ਜੀਵਨ ਵਿੱਚ ਵਿਲੱਖਣ ਸਥਾਨ ਬਣਾਇਆ ਹੈ। ਦੇਸ਼ ਦੀ ਵੰਡ ਦੇ ਦੁੱਖਾਂ ਨੂੰ ਆਪਣੇ ਬਚਪਨ ਵਿੱਚ ਸਹਿਣ ਤੋਂ ਬਾਅਦ ਵੀ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ, ਸਗੋਂ ਸਿੱਖਿਆ, ਸੇਵਾ ਅਤੇ ਸਮਾਜਿਕ ਸਮਰਪਣ ਨੂੰ ਆਪਣੇ ਜੀਵਨ ਦਾ ਮੂਲ ਮੰਤਰ ਬਣਾਇਆ। ਉਹ ਅਰਥ ਸ਼ਾਸਤਰ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕ ਸੇਵਾ ਵਿੱਚ ਆਏ ਅਤੇ ਆਪਣੇ ਲੰਬੇ ਪ੍ਰਸ਼ਾਸਨਿਕ ਅਤੇ ਜਨਤਕ ਜੀਵਨ ਦੌਰਾਨ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ। ਸ. ਤਰਲੋਚਨ ਸਿੰਘ ਨੇ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਸਮੇਤ ਕਈ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਫ਼ਤਰ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਸ. ਤਰਲੋਚਨ ਸਿੰਘ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵੀ ਰਹੇ ਜਿੱਥੇ ਉਨ੍ਹਾਂ ਸਿਹਤਮੰਦ ਸਮਾਜ ਸਿਰਜਣ ਵਿੱਚ ਖੇਡਾਂ ਦੀ ਪ੍ਰਫੁੱਲਤਾ ਲਈ ਵਡੇਰਾ ਯੋਗਦਾਨ ਪਾਇਆ। ਓਲੰਪਿਕ, ਏਸ਼ੀਆ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਦੇਸ਼ ਅੰਦਰ ਹੋਈਆਂ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਸਫਲ ਮੇਜ਼ਬਾਨੀ ਵਿੱਚ ਵੱਡਾ ਰੋਲ ਨਿਭਾਇਆ। ਸ. ਤਰਲੋਚਨ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ