ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦਫ਼ਤਰ ਵਿਖੇ ਆਯੋਜਿਤ 'ਲੋਕ ਮਿਲਣੀ' ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਨੇ ਚੇਅਰਮੈਨ ਨਾਲ ਮੁਲਾਕਾਤ ਕੀਤੀ। ਸ. ਬਰਸਟ ਨੇ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਬਹੁਤ ਹੀ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ ਅਤੇ ਮੌਕੇ ਤੇ ਹੀ ਉਹਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਲੋਕ ਮਿਲਣੀ ਦੌਰਾਨ ਪਹੁੰਚੇ ਸਰਪੰਚਾਂ, ਪੰਚਾਂ ਅਤੇ ਆਮ ਲੋਕਾਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਜਿੱਥੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ। ਸ. ਬਰਸਟ ਨੇ ਕਿਹਾ ਕਿ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ।