Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

July 26, 2026 10:09 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਦਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਰਾਜ ਸਰਕਾਰ ਦੀ ਇੱਕ ਅਹਿਮ ਲੋਕ ਭਲਾਈ ਸਕੀਮ ਹੈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੰਨੇ ਵਿਕਾਸ ਕਾਰਜ ਹੋਏ ਹਨ, ਉਹ ਪਿਛਲੇ ਕਈ ਦਹਾਕਿਆਂ ਦੌਰਾਨ ਨਹੀਂ ਹੋ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੀ ਤਰੱਕੀ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼