Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ 27 ਜੁਲਾਈ ਨੂੰ ਅੰਮ੍ਰਿਤਸਰ ਦੇ ਦੌਰੇ `ਤੇ

July 26, 2026 10:14 PM
Rozana Sehaj times

ਅੰਮ੍ਰਿਤਸਰ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਨਵੀਂ ਦਿੱਲੀ ਦੇ ਮਾਣਯੋਗ ਮੈਂਬਰ ਸ਼੍ਰੀ ਪ੍ਰਿਯੰਕ ਕਾਨੂੰਨਗੋ 27 ਜੁਲਾਈ, 2026 ਨੂੰ ਅੰਮ੍ਰਿਤਸਰ ਦੇ ਅਧਿਕਾਰਤ ਦੌਰੇ `ਤੇ ਆ ਰਹੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਦੇ ਦਰਸ਼ਨ ਵੀ ਕਰਨਗੇ। ਇਸ ਉਪਰੰਤ ਸ੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ 11:00 ਵਜੇ ਰਾਮ ਤੀਰਥ ਵਿਖੇ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਉਪਰੰਤ ਸ੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ ਦੁਪਹਿਰ 12:45 ਵਜੇ ਮਕਬੂਲਪੁਰਾ ਅਤੇ 1:30 ਵਜੇ ਅੰਮ੍ਰਿਤਸਰ ਗਰੁੱਪ ਆਫ ਕਾਲਜਿਸ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਬਿਾਅਦ ਦੁਪਹਿਰ 3:00 ਵਜੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ, ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਗੂਕਰਨ ਅਤੇ ਲਾਭਪਾਤਰੀਆਂ ਤੱਕ ਉਨ੍ਹਾਂ ਦੀ ਪਹੁੰਚ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰੋਜ਼ਗਾਰ ਅਤੇ ਹੁਨਰ ਵਿਕਾਸ, ਬੱਚਿਆਂ ਦੇ ਅਧਿਕਾਰ, ਮਨੁੱਖੀ ਤਸਕਰੀ ਦੀ ਰੋਕਥਾਮ, ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੇ ਅਧਿਕਾਰਾਂ, ਪੰਚਾਇਤੀ ਰਾਜ ਸੰਸਥਾਵਾਂ, ਖੇਡਾਂ ਅਤੇ ਮਨੁੱਖੀ ਅਧਿਕਾਰ, ਯੁਵਾ ਮਾਮਲੇ ਅਤੇ ਸੱਭਿਆਚਾਰਕ ਅਧਿਕਾਰਾਂ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ `ਤੇ ਵੀ ਚਰਚਾ ਹੋਵੇਗੀ। ਇਸ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਦੇ ਮਾਣਯੋਗ ਮੈਂਬਰ ਸ਼੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ ਸ਼ਾਮ 5:30 ਵਜੇ ਪੱਕਾ ਬੂਹਾ ਚੱਕ, ਪਿੰਡ ਫਤਾਹਪੁਰ ਅਤੇ 7:30 ਵਜੇ ਅਮਰੀਕ ਸਿੰਘ ਨਗਰ (ਲਹੋਰੀ ਗੇਟ) ਅੰਮ੍ਰਿਤਸਰ ਵਿਖੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੋੜੀਂਦੇ ਅੰਕੜਿਆਂ, ਰਿਕਾਰਡਾਂ ਅਤੇ ਪ੍ਰਗਤੀ ਰਿਪੋਰਟਾਂ ਸਮੇਤ ਮੀਟਿੰਗਾਂ ਵਿੱਚ ਹਾਜ਼ਰ ਰਹਿਣ।

ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ

ਪਟਿਆਲਾ ਐਡਵਰਟਾਈਜ਼ਿੰਗ

ਐਸ.ਸੀ.ਓ. 30, ਕੈਬਨਿਟ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,

ਐਸ.ਏ.ਐਸ. ਨਗਰ : 160055

ਸੰਪਰਕ : 8283057001

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼